ਪਾਕਿ ਨੇ ਜੰਗਬੰਦੀ ਦੀ ਉਲੰਘਣਾ ਲਈ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਕੀਤਾ ਤਲਬ
Friday, May 08, 2020 - 08:55 PM (IST)
ਇਸਲਾਮਾਬਾਦ— ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਭਾਰਤੀ ਹਾਈ ਕਮਿਸ਼ਨ ਦੇ ਇਕ ਸੀਨੀਅਰ ਅਧਿਕਾਰੀ ਨੂੰ ਤਲਬ ਕੀਤਾ ਤੇ ਉਸਦੇ ਸਾਹਮਣੇ ਕੰਟਰੋਲ ਰੇਖਾ 'ਤੇ ਭਾਰਤੀ ਸੁਰੱਖਿਆ ਬਲਾਂ ਵਲੋਂ ਕਥਿਤ ਰੂਪ ਨਾਲ ਜੰਗਬੰਦੀ ਦੀ ਉਲੰਘਣਾ ਨੂੰ ਲੈ ਕੇ ਆਪਣਾ ਵਿਰੋਧ ਦਰਜ ਕਰਵਾਇਆ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਵੀਰਵਾਰ ਨੂੰ ਨੇਤਾਪੀਰ ਤੇ ਰਖਚਿਕਰੀ ਸੈਕਟਰਾਂ 'ਚ ਗੋਲੀਬਾਰੀ 'ਚ 6 ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਉਸ ਨੇ ਦੋਸ਼ ਲਗਾਇਆ ਕਿ ਕੰਟਰੋਲ ਰੇਖਾ ਤੇ ਕੰਮਕਾਜੀ ਸਰਹੱਦ ਦੇ ਨੇੜੇ ਭਾਰਤੀ ਸੁਰੱਖਿਆ ਬੱਲ ਰਿਹਾਇਸ਼ੀ ਇਲਾਕਿਆਂ ਨੂੰ ਭਾਰੀ ਮੋਰਟਾਰਾਂ ਤੇ ਆਟੋਮੈਟਿਕ ਹਥਿਆਰਾਂ ਨਾਲ ਨਿਸ਼ਾਨਾ ਬਣਾ ਰਹੇ ਹਨ।