ਇਮਰਾਨ ਖ਼ਾਨ ਦੀ ਸਜ਼ਾ ਖ਼ਿਲਾਫ਼ ਦਾਇਰ ਅਪੀਲ ਵਾਪਸ

12/25/2023 10:56:24 AM

ਇਸਲਾਮਾਬਾਦ - ਪਾਕਿਸਤਾਨ ਵਿਚ ਸੁਪਰੀਮ ਕੋਰਟ ਦਫ਼ਤਰ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਤਿੰਨ ਸਾਲ ਦੀ ਸਜ਼ਾ ਨੂੰ ਰੱਦ ਕਰਨ ਦੀ ਬੇਨਤੀ ਕਰਨ ਵਾਲੀ ਅਪੀਲ ਵਾਪਸ ਕਰ ਦਿੱਤੀ ਹੈ। ਰਜਿਸਟਰਾਰ ਦਫਤਰ ਨੇ ਸ਼ਨੀਵਾਰ ਨੂੰ 71 ਸਾਲਾ ਖ਼ਾਨ ਵੱਲੋਂ ਆਪਣੇ ਵਕੀਲ ਲਤੀਫ ਖੋਸਾ ਰਾਹੀਂ ਸੰਵਿਧਾਨ ਦੀ ਧਾਰਾ 185 ਤਹਿਤ ਦਾਇਰ ਕੀਤੀ ਗਈ ਅਪੀਲ ਨੂੰ ਵਾਪਸ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ‘ਮੈਨੇ ਪਿਆਰ ਕੀਆ’ ਦੇ ਪੋਸਟਰ ਸ਼ੂਟ ਦੌਰਾਨ ਗਰਭਵਤੀ ਸੀ ਭਾਗਿਆਸ਼੍ਰੀ, ਸਲਮਾਨ ਖ਼ਾਨ ਨੇ ਆਖੀ ਸੀ ਇਹ ਗੱਲ

ਖ਼ਾਨ ਨੇ ਅਪੀਲ ਰਾਹੀਂ ਇਸੇ ਤਰ੍ਹਾਂ ਦੀ ਪਟੀਸ਼ਨ ਖਾਰਜ ਕਰਨ ਵਾਲੇ ਇਸਲਾਮਾਬਾਦ ਹਾਈ ਕੋਰਟ ਦੇ 11 ਦਸੰਬਰ 2023 ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਇਹ ਪਟੀਸ਼ਨ ਹਾਈ ਕੋਰਟ ਦੇ ਵਧੀਕ ਸੈਸ਼ਨ ਜੱਜ ਵੱਲੋਂ ਸਰਕਾਰੀ ਤੋਹਫ਼ੇ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਵੇਚਣ ਦੇ ਮਾਮਲੇ ਵਿਚ 5 ਅਗਸਤ ਨੂੰ ਖਾਨ ਨੂੰ ਦੋਸ਼ੀ ਦੱਸੇ ਜਾਣ ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News