ਭਾਰਤ ਦੇ ਗੁਆਂਢ ''ਚ ਵੀ ਭਖ਼ ਗਈ ਜੰਗ ! ਤਾਲਿਬਾਨ ਨੇ 100 ਤੋਂ ਵੱਧ ਪਾਕਿ ਫੌਜੀ ਢੇਰ ਕਰਨ ਦਾ ਕੀਤਾ ਦਾਅਵਾ

Saturday, Mar 07, 2026 - 11:53 AM (IST)

ਭਾਰਤ ਦੇ ਗੁਆਂਢ ''ਚ ਵੀ ਭਖ਼ ਗਈ ਜੰਗ ! ਤਾਲਿਬਾਨ ਨੇ 100 ਤੋਂ ਵੱਧ ਪਾਕਿ ਫੌਜੀ ਢੇਰ ਕਰਨ ਦਾ ਕੀਤਾ ਦਾਅਵਾ

ਇੰਟਰਨੈਸ਼ਨਲ ਡੈਸਕ- ਇਕ ਪਾਸੇ ਇਰਾਨ ਦੀ ਜੰਗ ਨੂੰ ਪੂਰੀ ਦੁਨੀਆ 'ਚ ਤੜਥੱਲੀ ਮਚਾਈ ਹੋਈ ਹੈ, ਉੱਥੇ ਹੀ ਪਾਕਿਸਤਾਨ ਤੇ ਅਫਗਾਨਿਸਤਾਨ ਦੀ ਜੰਗ ਵੀ ਭਿਆਨਕ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਅਫ਼ਗਾਨ ਰੱਖਿਆ ਮੰਤਰਾਲੇ ਨੇ ਸਰਹੱਦ ਪਾਰ ਪਾਕਿਸਤਾਨੀ ਫੌਜ ਦੇ ਖਿਲਾਫ ਇੱਕ ਵੱਡੀ ਫੌਜੀ ਕਾਰਵਾਈ ਦਾ ਦਾਅਵਾ ਕੀਤਾ ਹੈ।

ਅਫਗਾਨ ਰੱਖਿਆ ਮੰਤਰਾਲੇ ਦੇ ਬੁਲਾਰੇ, ਇਨਾਇਤੁੱਲਾ ਖਵਾਰਿਜ਼ਮੀ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਅਫਗਾਨ ਸੁਰੱਖਿਆ ਬਲਾਂ ਨੇ ਪਾਕਿਸਤਾਨੀ ਸਰਹੱਦ ਅੰਦਰ 28 ਵੱਖ-ਵੱਖ ਥਾਵਾਂ 'ਤੇ ਹਮਲੇ ਕੀਤੇ ਹਨ, ਜਿਸ 'ਚ ਉਨ੍ਹਾਂ ਨੇ 109 ਪਾਕਿਸਤਾਨੀ ਸੈਨਿਕਾਂ ਨੂੰ ਮਾਰ ਸੁੱਟਿਆ ਹੈ, ਜਦਕਿ 150 ਦੇ ਕਰੀਬ ਹੋਰ ਜ਼ਖਮੀ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਾਰਵਾਈ ਦੌਰਾਨ 14 ਪਾਕਿਸਤਾਨੀ ਫੌਜੀ ਚੌਕੀਆਂ ਅਤੇ 3 ਅਹਿਮ ਫੌਜੀ ਟਿਕਾਣਿਆਂ ਨੂੰ ਵੀ ਤਬਾਹ ਕਰ ਦਿੱਤਾ ਗਿਆ ਹੈ। ਇਹ ਹਮਲੇ ਸਰਹੱਦ 'ਤੇ ਵਾਰ-ਵਾਰ ਹੋ ਰਹੀ ਗੋਲੀਬਾਰੀ ਅਤੇ ਪਾਕਿਸਤਾਨੀ ਫੌਜ ਵੱਲੋਂ ਕੀਤੀਆਂ ਕਥਿਤ ਕਾਰਵਾਈਆਂ ਦੇ ਜਵਾਬ ਵਿੱਚ ਕੀਤੇ ਗਏ ਹਨ।

ਇਹ ਵੀ ਪੜ੍ਹੋ- ''ਇਹ ਸਿਰਫ਼ ਸਮੇਂ ਦੀ ਬਰਬਾਦੀ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ

ਅਫਗਾਨਿਸਤਾਨ ਦੇ ਇਨ੍ਹਾਂ ਗੰਭੀਰ ਦਾਅਵਿਆਂ ਦੇ ਬਾਵਜੂਦ, ਪਾਕਿਸਤਾਨੀ ਫੌਜ ਜਾਂ ਸਰਕਾਰ ਵੱਲੋਂ ਅਜੇ ਤੱਕ ਇਨ੍ਹਾਂ ਅੰਕੜਿਆਂ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਅੰਤਰਰਾਸ਼ਟਰੀ ਮਾਹਿਰਾਂ ਦਾ ਮੰਨਣਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਫਰਵਰੀ ਦੇ ਅਖੀਰ ਤੋਂ ਲਗਾਤਾਰ ਵਧ ਰਿਹਾ ਹੈ ਅਤੇ ਸਰਹੱਦੀ ਇਲਾਕਿਆਂ ਵਿੱਚ ਹਾਲਾਤ ਬੇਹੱਦ ਤਣਾਅਪੂਰਨ ਬਣੇ ਹੋਏ ਹਨ।

ਇਰਾਨ 'ਚ ਚੱਲ ਰਹੀ ਜੰਗ ਦੇ ਵਿਚਕਾਰ, ਦੱਖਣੀ ਏਸ਼ੀਆ ਵਿੱਚ ਇਹ ਨਵੀਂ ਜੰਗ ਪੂਰੇ ਖੇਤਰ ਲਈ ਇੱਕ ਵੱਡਾ ਖਤਰਾ ਬਣ ਗਈ ਹੈ। ਫਿਲਹਾਲ ਕਿਸੇ ਵੀ ਸੁਤੰਤਰ ਤੀਜੀ ਧਿਰ ਨੇ ਇਨ੍ਹਾਂ ਅੰਕੜਿਆਂ ਦੀ ਪੁਸ਼ਟੀ ਨਹੀਂ ਕੀਤੀ ਹੈ, ਇਸ ਲਈ ਇਨ੍ਹਾਂ ਦਾਅਵਿਆਂ ਨੂੰ 'ਜੰਗੀ ਦਾਅਵਿਆਂ' ਵਜੋਂ ਹੀ ਦੇਖਿਆ ਜਾ ਰਿਹਾ ਹੈ। ਇਸ ਟਕਰਾਅ ਕਾਰਨ ਸਰਹੱਦੀ ਵਪਾਰ ਅਤੇ ਲੋਕਾਂ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਟਕਰਾਅ ਹੋਰ ਵੀ ਗੰਭੀਰ ਹੋ ਸਕਦਾ ਹੈ, ਜਿਸ ਨਾਲ ਪੂਰੇ ਖੇਤਰ ਦੀ ਸੁਰੱਖਿਆ ਸਥਿਤੀ ਵਿਗੜਨ ਦਾ ਡਰ ਹੈ।

ਇਹ ਵੀ ਪੜ੍ਹੋ- ਨਹੀਂ ਹੋਣ ਦੇਵਾਂਗੇ ਤੇਲ ਦੀ ਕਮੀ..! ਔਖ਼ੇ ਸਮੇਂ ਭਾਰਤ ਦੇ 'ਦੋਸਤ' ਨੇ ਵਧਾਇਆ ਮਦਦ ਦਾ ਹੱਥ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News