ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਨੇ 6 ਅਪ੍ਰੈਲ ਨੂੰ ਹੋਣ ਵਾਲੀ ਰੈਲੀ ਕੀਤੀ ਰੱਦ

04/04/2024 3:08:36 PM

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਧਾਰਮਿਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸ਼ਨੀਵਾਰ ਨੂੰ ਇੱਥੇ ਹੋਣ ਵਾਲੀ ਆਪਣੀ ਬਹੁ-ਚਰਚਿਤ ਰੈਲੀ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਇਹ ਰੈਲੀ ਪਾਰਟੀ ਦੇ ਸੰਸਥਾਪਕ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਕਰਨ ਲਈ ਸੀ, ਜੋ ਵੱਖ-ਵੱਖ ਮਾਮਲਿਆਂ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪਿਛਲੇ ਸਾਲ ਅਗਸਤ ਤੋਂ ਜੇਲ 'ਚ ਬੰਦ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਜੇਲ੍ਹ 'ਚ ਇਮਰਾਨ ਲਈ ਇਕ ਨਹੀਂ ਸਗੋਂ 7 ਸੈੱਲ ਅਲਾਟ, 14 ਸੁਰੱਖਿਆ ਮੁਲਾਜ਼ਮ, ਵੱਖਰੀ ਰਸੋਈ ਤੇ...

ਜੀਓ ਨਿਊਜ਼ ਦੀ ਖ਼ਬਰ ਮੁਤਾਬਕ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਚੇਅਰਮੈਨ ਬੈਰਿਸਟਰ ਗੌਹਰ ਅਲੀ ਖਾਨ ਨੇ ਬੁੱਧਵਾਰ ਨੂੰ ਆਪਣੀ ਪਾਰਟੀ ਦੇ ਸਮਰਥਕਾਂ ਨੂੰ ਸੂਚਿਤ ਕੀਤਾ ਕਿ ਇਹ ਫ਼ੈਸਲਾ 'ਲੈਲਾਤ-ਉਲ-ਕਦਰ' ਦੇ ਕਾਰਨ ਲਿਆ ਗਿਆ ਹੈ। ਮੁਸਲਿਮ ਭਾਈਚਾਰਾ ਰਮਜ਼ਾਨ ਦੇ ਮਹੀਨੇ 'ਲੈਲਾਤ-ਉਲ-ਕਦਰ' ਦੀ ਰਾਤ ਨੂੰ ਬਹੁਤ ਮਹੱਤਵਪੂਰਨ ਮੰਨਦਾ ਹੈ ਅਤੇ ਸਾਰੀ ਰਾਤ ਨਮਾਜ਼ ਵਿੱਚ ਜਾਗਦਾ ਰਹਿੰਦਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-UAE 'ਚ ਚਮਕੀ ਭਾਰਤੀ ਵਿਅਕਤੀ ਦੀ ਕਿਸਮਤ, ਜਿੱਤੀ 22 ਕਰੋੜ ਰੁਪਏ ਦੀ ਲਾਟਰੀ

ਉਸਨੇ ਸਮਰਥਕਾਂ ਨੂੰ ਇਮਰਾਨ ਖਾਨ ਅਤੇ ਉਸਦੀ ਪਤਨੀ ਬੁਸ਼ਰਾ ਬੀਬੀ ਸਮੇਤ ਸਾਰੇ ਪਾਰਟੀ ਵਰਕਰਾਂ ਅਤੇ ਨੇਤਾਵਾਂ ਦੀ ਰਿਹਾਈ ਅਤੇ ਸੁਰੱਖਿਆ ਲਈ ਪ੍ਰਾਰਥਨਾ ਕਰਨ ਦੀ ਵੀ ਬੇਨਤੀ ਕੀਤੀ। ਪਿਛਲੇ ਮਹੀਨੇ ਪੀ.ਟੀ.ਆਈ ਨੇ 71 ਸਾਲਾ ਖਾਨ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਪਰੇਡ ਮੈਦਾਨ ਵਿੱਚ ਇੱਕ ਵਿਸ਼ਾਲ ਰੈਲੀ ਦਾ ਐਲਾਨ ਕੀਤਾ ਸੀ। ਇਸਲਾਮਾਬਾਦ ਹਾਈ ਕੋਰਟ ਨੇ ਵੀ ਅਧਿਕਾਰੀਆਂ ਨੂੰ ਪਾਰਟੀ ਨੂੰ ਸੰਘੀ ਰਾਜਧਾਨੀ ਵਿੱਚ ਜਨਤਕ ਮੀਟਿੰਗ ਕਰਨ ਦੀ ਇਜਾਜ਼ਤ ਦੇਣ ਦਾ ਨਿਰਦੇਸ਼ ਦਿੱਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News