ਪਾਕਿ ਵੱਲੋਂ ਅੰਤਰਰਾਸ਼ਟਰੀ ਨਿਯਮਾਂ ਦੀ ਉਲੰਘਣਾ, ਭਾਰਤ ਨਾਲ ਬੰਦ ਕੀਤੀ ਡਾਕ ਮੇਲ ਸੇਵਾ

10/21/2019 5:30:52 PM

 

ਨਵੀਂ ਦਿੱਲੀ — ਭਾਰਤ ਨੇ ਸੋਮਵਾਰ ਨੂੰ ਪਾਕਿਸਤਾਨ ਦੀ ਸਖਤ ਨਿੰਦਾ ਕਰਦੇ ਹੋਏ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਡਾਕ ਸੇਵਾ ਬੰਦ ਕਰਨ ਦਾ ਪਾਕਿਸਤਾਨ ਦਾ ਇਕਪਾਸੜ ਫੈਸਲਾ ਅੰਤਰਰਾਸ਼ਟਰੀ ਨਿਯਮਾਂ ਦਾ ਉਲੰਘਣ ਹੈ ਅਤੇ ਹੁਣ ਅੰਤਰਰਾਸ਼ਟਰੀ ਭਾਈਚਾਰੇ ਨੂੰ ਇਸ 'ਤੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।
ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਸੋਮਵਾਰ ਨੂੰ ਅਧਿਕਾਰਕ ਰੂਪ ਨਾਲ ਇਹ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਨੇ ਭਾਰਤ ਨਾਲ ਡਾਕ ਮੇਲ ਸੇਵਾ ਨੂੰ ਬੰਦ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦਾ ਡਾਕ ਮੇਲ ਸੇਵਾ ਬੰਦ ਕਰਨ ਦਾ ਇਕਪਾਸੜ ਫੈਸਲਾ ਅੰਤਰਰਾਸ਼ਟਰੀ ਨਿਯਮਾਂ ਦਾ ਸਿੱਧਾ-ਸਿੱਧਾ ਉਲੰਘਣ ਹੈ।

PunjabKesari

ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਪਾਕਿਸਤਾਨ ਨੇ ਭਾਰਤ ਨੂੰ ਬਿਨਾਂ ਕਿਸੇ ਨੋਟਿਸ ਦੇ ਇਹ ਕਦਮ ਚੁੱਕਿਆ ਹੈ। ਸੰਚਾਰ ਅਤੇ ਸੂਚਨਾ ਤਕਨਾਲੋਜੀ ਮੰਤਰੀ ਪ੍ਰਸਾਦ ਨੇ ਕਿਹਾ ਕਿ ਪਾਕਿਸਤਾਨ ਦਾ ਇਹ ਫੈਸਲਾ ਸਿੱਧੇ ਤੌਰ ‘ਤੇ ਅੰਤਰਰਾਸ਼ਟਰੀ ਡਾਕ ਯੂਨੀਅਨ ਨਿਯਮਾਂ ਦੀ ਉਲੰਘਣਾ ਹੈ। ਪਰ ਪਾਕਿਸਤਾਨ ਤਾਂ ਪਾਕਿਸਤਾਨ ਹੈ।ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਨੇ ਬਿਨਾਂ ਕੋਈ ਦਿੱਤੇ ਡਾਕ ਦੇ ਪੱਤਰ ਭਾਰਤ ਭੇਜਣਾ ਬੰਦ ਕਰ ਦਿੱਤਾ।


Related News