ਪਾਕਿ ’ਚ ਬੁੱਢੇ ਅੱਤਵਾਦੀਆਂ ਦੀ ਥਾਂ ਉਨ੍ਹਾਂ ਦੇ ਪੁੱਤਰਾਂ ਤੇ ਭਰਾਵਾਂ ਨੂੰ ਵਾਗਡੋਰ ਸੌਂਪਣ ਦੀ ਤਿਆਰੀ

Friday, Jan 16, 2026 - 09:53 AM (IST)

ਪਾਕਿ ’ਚ ਬੁੱਢੇ ਅੱਤਵਾਦੀਆਂ ਦੀ ਥਾਂ ਉਨ੍ਹਾਂ ਦੇ ਪੁੱਤਰਾਂ ਤੇ ਭਰਾਵਾਂ ਨੂੰ ਵਾਗਡੋਰ ਸੌਂਪਣ ਦੀ ਤਿਆਰੀ

ਗੁਰਦਾਸਪੁਰ (ਵਿਨੋਦ)- ਪਾਕਿਸਤਾਨੀ ਖ਼ੁਫੀਆ ਏਜੰਸੀ ਆਈ.ਐੱਸ.ਆਈ. ਅਤੇ ਪਾਕਿ ਫ਼ੌਜ ਦੂਜੀ ਪੀੜ੍ਹੀ ਦੇ ਅੱਤਵਾਦੀ ਨੇਤਾਵਾਂ ਨੂੰ ਤਿਆਰ ਕਰ ਰਹੀ ਹੈ। ਭਾਰਤੀ ਖ਼ੁਫੀਆ ਏਜੰਸੀਆਂ ਨੇ ਆਈ. ਐੱਸ. ਆਈ. ਦੀ ਇਸ ਯੋਜਨਾ ਸਬੰਧੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਖ਼ੁਫੀਆ ਏਜੰਸੀਆਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਖ਼ੁਫੀਆ ਏਜੰਸੀ ਅਤੇ ਫ਼ੌਜ ਦੂਜੀ ਪੀੜ੍ਹੀ ਦੇ ਅੱਤਵਾਦੀ ਨੇਤਾਵਾਂ ਨੂੰ ਤਿਆਰ ਕਰ ਰਹੀਆਂ ਹਨ, ਟ੍ਰੇਨਿੰਗ ਸੈਂਟਰਾਂ ਨੂੰ ਮੁੜ ਸ਼ੁਰੂ ਕਰ ਰਹੀਆਂ ਹਨ ਅਤੇ ਜੰਮੂ-ਕਸ਼ਮੀਰ ਵਿਚ ਘੁਸਪੈਠ ਅਤੇ ਹਮਲਿਆਂ ਦੀ ਯੋਜਨਾ ਬਣਾਉਣ ਲਈ ਲਸ਼ਕਰ ਅਤੇ ਜੈਸ਼ ਨੈੱਟਵਰਕ ਨੂੰ ਫੰਡ ਦੇ ਰਹੀਆਂ ਹਨ।

ਸੂਤਰਾਂ ਅਨੁਸਾਰ ਪਾਕਿਸਤਾਨ ਦੀ ਖ਼ੁਫੀਆ ਏਜੰਸੀ ਆਈ.ਐੱਸ.ਆਈ. ਅਤੇ ਪਾਕਿਸਤਾਨ ਦੀ ਫ਼ੌਜ ਹੁਣ ਭਾਰਤ ਵਿਰੋਧੀ ਗਤੀਵਿਧੀਆਂ ਸਬੰਧੀ ਮਿਲ ਕੇ ਕੰਮ ਕਰ ਰਹੀਆਂ ਹਨ, ਜਿਸ ਨੂੰ ਸੁਰੱਖਿਆ ਏਜੰਸੀਆਂ ਅੱਤਵਾਦੀ ਲੀਡਰਸ਼ਿਪ ਦੀ ਦੂਜੀ ਪੀੜ੍ਹੀ ਦੱਸ ਰਹੀਆਂ ਹਨ, ਉਹ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਫੰਡਿੰਗ ਕਰ ਰਹੀਆਂ ਹਨ ਅਤੇ ਬੁੱਢੇ ਹੋ ਰਹੇ ਅੱਤਵਾਦੀ ਕਮਾਂਡਰਾਂ ਦੇ ਪੁੱਤਰਾਂ ਅਤੇ ਕਰੀਬੀ ਰਿਸ਼ਤੇਦਾਰਾਂ ਨੂੰ ਤਿਆਰ ਕਰ ਰਹੀਆਂ ਹਨ।

ਹਾਲ ਹੀ ਵਿਚ ਪਾਕਿਸਤਾਨ ਦੇ ਬਹਾਵਲਪੁਰ ਵਿਚ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐੱਸ.ਆਈ.) ਅਤੇ ਪਾਕਿਸਤਾਨੀ ਫ਼ੌਜ ਦੇ ਅਧਿਕਾਰੀਆਂ ਦੀ ਇਕ ਉੱਚ-ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਅੱਤਵਾਦੀ ਸੰਗਠਨਾਂ ਦੇ ਸੀਨੀਅਰ ਕਮਾਂਡਰ ਸ਼ਾਮਲ ਸਨ, ਜਿਨ੍ਹਾਂ ਨੂੰ ਅਗਲੀ ਪੀੜ੍ਹੀ ਦੀ ਲੀਡਰਸ਼ਿਪ ਦੱਸਿਆ ਜਾ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਮੁੱਖ ਉਦੇਸ਼ ਜੰਮੂ-ਕਸ਼ਮੀਰ ਵਿਚ ਵੱਡੇ ਪੱਧਰ ’ਤੇ ਘੁਸਪੈਠ ਦੀ ਯੋਜਨਾ ਬਣਾਉਣਾ ਅਤੇ ਭਵਿੱਖ ਦੇ ਅੱਤਵਾਦੀ ਹਮਲਿਆਂ ਦਾ ਤਾਲਮੇਲ ਕਰਨਾ ਸੀ।


author

cherry

Content Editor

Related News