ਸਰਹੱਦ ਪਾਰ : ਨਨਕਾਣਾ ਸਾਹਿਬ ’ਚ ਪ੍ਰਕਾਸ਼ ਪੁਰਬ ਸਬੰਧੀ ਤਿੰਨ ਰੋਜ਼ਾ ਸਮਾਗਮ ਸਮਾਪਤ
Wednesday, Nov 09, 2022 - 10:34 PM (IST)
ਗੁਰਦਾਸਪੁਰ/ਨਨਕਾਣਾ ਸਾਹਿਬ (ਵਿਨੋਦ)-ਨਨਕਾਣਾ ਸਾਹਿਬ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਤਿੰਨ ਰੋਜ਼ਾ ਸਮਾਗਮ ਬੀਤੀ ਦੇਰ ਸ਼ਾਮ ਸਮਾਪਤ ਹੋ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਯੋਜਨਾ ਵਿਕਾਸ ਮੰਤਰੀ ਅਹਿਸਾਨ ਇਕਬਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਵਧਾਈ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਸਹਿਣਸ਼ੀਲਤਾ, ਸਮਾਨਤਾ, ਸਰਬ ਧਰਮ ਸਦਭਾਵਨਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਪੂਰੀ ਕਰਨ ਨੂੰ ਦਰਸਾਉਂਦੀਆਂ ਹਨ। ਗੁਰੂ ਜੀ ਨੇ ਭੇਦਭਾਵ ਰਹਿਤ ਸਮਾਜ ਦਾ ਉਪਦੇਸ਼ ਦਿੱਤਾ। ਇਸ ਸਮਾਗਮ ’ਚ ਪਾਕਿਸਤਾਨ ਸਮੇਤ ਭਾਰਤ, ਕੈਨੈਡਾ, ਯੂਰਪ ਤੋਂ ਹਜ਼ਾਰਾਂ ਸਿੱਖ ਸ਼ਰਧਾਲੂਆਂ ਨੇ ਹਿੱਸਾ ਲਿਆ।
ਇਹ ਖ਼ਬਰ ਵੀ ਪੜ੍ਹੋ : ਸਕੂਲ ਗਰਾਊਂਡ ’ਚ ਵਾਪਰਿਆ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ
ਪਾਕਿਸਤਾਨ ਵਕਫ਼ ਬੋਰਡ ਦੇ ਚੇਅਰਮੈਨ ਹਬੀਬੁਰ ਰਹਿਮਾਨ ਗਿਲਾਨੀ ਨੇ ਕਿਹਾ ਕਿ ਸਿੱਖ ਵਿਰਾਸਤ ਲਈ ਨਨਕਾਣਾ ਸਾਹਿਬ ਵਿਚ ਇਕ ਲਾਇਬ੍ਰੇਰੀ ਅਤੇ ਇਕ ਅਜਾਇਬਘਰ ਦੀ ਸਥਾਪਨਾ ਦਾ ਕੰਮ ਜਾਰੀ ਹੈ ਅਤੇ ਇਹ ਦੋਵੇਂ ਕੰਮ ਜਲਦ ਪੂਰੇ ਹੋਣਗੇ। ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਨੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਜੋ ਕੋਸ਼ਿਸ਼ਾਂ ਕੀਤੀਆਂ, ਉਹ ਪ੍ਰਸ਼ੰਸਾਯੋਗ ਹਨ।
ਇਹ ਖ਼ਬਰ ਵੀ ਪੜ੍ਹੋ : ਫੋਨ ’ਤੇ ਗੱਲ ਕਰਦਿਆਂ ਡਿੱਗੀ ਆਸਮਾਨੀ ਬਿਜਲੀ, ਹੋਈ ਦਰਦਨਾਕ ਮੌਤ