ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਪਾਕਿ ਸਰਕਾਰ ਨੇ ਨਿਵੇਕਲੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

09/09/2023 3:46:13 PM

ਲਾਹੌਰ (ਭਾਸ਼ਾ)- ਪਾਕਿਸਤਾਨ ਨੇ ਪੰਜਾਬ ਸੂਬੇ ਵਿਚ ਕਰਤਾਰਪੁਰ ਲਾਂਘੇ (ਗੁਰਦੁਆਰਾ ਦਰਬਾਰ ਸਾਹਿਬ) ਵਿਚ ਸੱਭਿਆਚਾਰਕ ਥੀਮ 'ਤੇ ਆਧਾਰਿਤ ਬਗੀਚੇ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ। ਪਾਕਿਸਤਾਨ ਦੇ ਇਸ ਕਦਮ ਦਾ ਮਕਸਦ ਸਿੱਖ ਭਾਈਚਾਰੇ ਦੇ ਇਸ ਧਾਰਮਿਕ ਸਥਾਨ ਵੱਲ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਆਕਰਸ਼ਿਤ ਕਰਨਾ ਹੈ। ਇਸ ਪ੍ਰਾਜੈਕਟ ਦਾ ਨੀਂਹ ਪੱਥਰ ਦੇਸ਼ ਦੇ ਕਾਰਜਕਾਰੀ ਸੰਘੀ ਧਾਰਮਿਕ ਮੰਤਰੀ ਅਨੀਕ ਅਹਿਮਦ ਨੇ ਵੀਰਵਾਰ ਨੂੰ ਕਰਤਾਰਪੁਰ ਸਾਹਿਬ ਦੀ ਯਾਤਰਾ ਦੌਰਾਨ ਰੱਖਿਆ। ਉਨ੍ਹਾਂ ਭਾਰਤ ਤੋਂ ਆਏ ਸਿੱਖ ਸ਼ਰਧਾਲੂਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀਆਂ ਸਹੂਲਤਾਂ ਬਾਰੇ ਪੁੱਛਿਆ।

ਇਹ ਵੀ ਪੜ੍ਹੋ: ਮੋਰੱਕੋ 'ਚ ਜ਼ਬਰਦਸਤ ਭੂਚਾਲ ਕਾਰਨ 632 ਲੋਕਾਂ ਨੇ ਗੁਆਈ ਜਾਨ, ਤਸਵੀਰਾਂ 'ਚ ਵੇਖੋ ਤਬਾਹੀ ਦਾ ਮੰਜ਼ਰ

ਥੀਮ-ਅਧਾਰਿਤ ਪਾਰਕ ਦਾ ਨਿਰਮਾਣ ਇੱਕ ਨਿੱਜੀ ਕੰਪਨੀ ਦੇ ਸਹਿਯੋਗ ਨਾਲ ਪ੍ਰੋਜੈਕਟ ਮੈਨੇਜਮੈਂਟ ਯੂਨਿਟ (ਪੀ.ਐੱਮ.ਯੂ.) ਕਰਤਾਰਪੁਰ ਕਾਰੀਡੋਰ ਵੱਲੋਂ ਕੀਤਾ ਜਾ ਰਿਹਾ ਹੈ। ਹੋਮਲੈਂਡ ਗਰੁੱਪ ਦੇ ਇਕਬਾਲ ਸਿੰਧੂ ਨੇ ਕਿਹਾ ਪ੍ਰੋਜੈਕਟ ਦਾ ਪਹਿਲਾ ਪੜਾਅ 6 ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ। ਹਾਲਾਂਕਿ ਪੂਰੇ ਪ੍ਰੋਜੈਕਟ ਦਾ ਨਿਰਮਾਣ ਕੰਮ 3 ਸਾਲਾਂ ਵਿੱਚ ਪੂਰਾ ਕਰ ਲਿਆ ਜਾਵੇਗਾ। ਸਿੱਧੂ ਨੇ ਕਿਹਾ, "ਪਹਿਲੇ ਪੜਾਅ ਵਿੱਚ ਰੈਸਟੋਰੈਂਟ, ਸਪੋਰਟਸ ਏਰੀਆ, ਕਲਚਰਲ ਮਿਊਜ਼ਿਕ ਏਰੀਆ ਅਤੇ ਕਲਚਰਲ ਥੀਮ ਪਾਰਕ ਦਾ ਨਿਰਮਾਣ ਪੂਰਾ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ।"

ਇਹ ਵੀ ਪੜ੍ਹੋ: ਕੈਨੇਡਾ ’ਚ ਵਧੇ ਪੰਜਾਬੀ ਕੁੜੀਆਂ ਦੇ ਜਿਣਸੀ ਸ਼ੋਸ਼ਣ ਦੇ ਮਾਮਲੇ, ਮੁੰਡਿਆਂ ਨੂੰ ਧੱਕਿਆ ਜਾ ਰਹੈ ਡਰੱਗਜ਼ ਦੇ ਧੰਦੇ ’ਚ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News