Saturday, Sep 13, 2025 - 12:32 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸ਼ੁੱਕਰਵਾਰ ਕਿਹਾ ਕਿ ਉਨ੍ਹਾਂ ਦਾ ਦੇਸ਼ 2027 ਵਿਚ ਅਗਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਸੰਮੇਲਨ ਦੀ ਮੇਜ਼ਬਾਨੀ ਕਰੇਗਾ ਅਤੇ ਅਧਿਕਾਰੀਆਂ ਨੂੰ ਰਾਸ਼ਟਰੀ ਰਾਜਧਾਨੀ ਵਿਚ ਇਸ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਕਿਹਾ।
ਸ਼ਰੀਫ ਨੇ ਇਹ ਐਲਾਨ ਰਾਵਲਪਿੰਡੀ ਦੇ ਰਾਵਤ ਖੇਤਰ ਵਿਚ ਇਕ ਸੜਕ ਵਿਕਾਸ ਪ੍ਰਾਜੈਕਟ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਨੂੰ ਹੁਣੇ ਤਿਆਰੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਸੰਮੇਲਨ ਦੀ ਕੋਈ ਤਾਰੀਕ ਨਹੀਂ ਦਿੱਤੀ, ਜੋ ਮੈਂਬਰ ਦੇਸ਼ਾਂ ਵਲੋਂ ਕਰਵਾਇਆ ਜਾਂਦਾ ਹੈ।
Content Editor