ਪਾਕਿਸਤਾਨ 9 ਨਵੰਬਰ ਨੂੰ ਖੋਲ੍ਹੇਗਾ ਕਰਤਾਰਪੁਰ ਲਾਂਘਾ : ਇਮਰਾਨ ਖਾਨ

10/20/2019 6:36:04 PM

ਲਾਹੌਰ (ਭਾਸ਼ਾ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦਾ ਦੇਸ਼ ਚਿਰਾਂ ਤੋਂ ਉਡੀਕੇ ਜਾ ਰਹੇ ਕਰਤਾਰਪੁਰ ਲਾਂਘੇ ਨੂੰ 9 ਨਵੰਬਰ ਨੂੰ ਖੋਲ੍ਹੇਗਾ। ਇਹ ਪ੍ਰਸਤਾਵਿਤ ਲਾਂਘਾ ਕਰਤਾਰਪੁਰ ਦੇ ਸ੍ਰੀ ਦਰਬਾਰ ਸਾਹਿਬ ਨੂੰ ਚੜ੍ਹਦੇ ਪੰਜਾਬ ਦੇ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਧਾਰਮਿਕ ਅਸਥਾਨ ਨਾਲ ਜੋੜੇਗਾ, ਜਿਸ ਰਾਹੀਂ ਭਾਰਤੀ ਸ਼ਰਧਾਲੂ ਵੀਜ਼ਾ ਮੁਕਤ ਆਵਾਜਾਈ ਕਰ ਸਕਣਗੇ।
ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਸਿਰਫ ਇਕ ਪਰਮਿਟ ਲੈਣਾ ਪਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ 1522 ’ਚ ਕਰਤਾਰਪੁਰ ਸਾਹਿਬ ਦੀ ਸਥਾਪਨਾ ਕੀਤੀ ਸੀ।
ਖਾਨ ਨੇ ਆਪਣੀ ਫੇਸਬੁੱਕ ਪੋਸਟ ’ਤੇ ਲਿਖਿਆ, ‘‘ਪਾਕਿਸਤਾਨ ਦੁਨੀਆ ਭਰ ਦੇ ਸਿੱਖਾਂ ਲਈ ਆਪਣੇ ਦਰਵਾਜ਼ੇ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਰਤਾਰਪੁਰ ਪ੍ਰਾਜੈਕਟ ’ਤੇ ਨਿਰਮਾਣ ਕੰਮ ਆਖਰੀ ਪੜਾਅ ’ਚ ਪਹੁੰਚ ਚੁੱਕੇ ਹਨ, ਜਿਸ ਨੂੰ 9 ਨਵੰਬਰ 2019 ਨੂੰ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ।’’

Sunny Mehra

This news is Content Editor Sunny Mehra