ਪਾਕਿਸਤਾਨ: ਚੋਣਾਂ ''ਚ ''ਧਾਂਧਲੀ'' ਨੂੰ ਲੈ ਕੇ ਅਧਿਕਾਰੀਆਂ ''ਤੇ ਲੱਗੇ ਦੋਸ਼ਾਂ ਦੀ ਜਾਂਚ ਦੇ ਹੁਕਮ

Thursday, Feb 22, 2024 - 01:55 PM (IST)

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਕਾਰਜਕਾਰੀ ਸਰਕਾਰ ਨੇ ਕਥਿਤ ਚੋਣ ਧਾਂਦਲੀ ਵਿਚ ਸਰਕਾਰੀ ਅਧਿਕਾਰੀਆਂ ਅਤੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਲਈ ਉਨ੍ਹਾਂ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਵਿਆਪਕ ਮੁਹਿੰਮ ਚਲਾਏ ਜਾਣ ਮਗਰੋਂ ਇਕ ਸੰਯੁਕਤ ਜਾਂਚ ਦਲ (ਜੇ.ਆਈ.ਟੀ) ਦਾ ਗਠਨ ਕੀਤਾ ਹੈ, ਜਿਸ ਵਿਚ ਖ਼ੁਫੀਆ ਏਜੰਸੀ ਆਈ.ਐੱਸ.ਆਈ. ਦੇ ਅਧਿਕਾਰੀ ਵੀ ਸ਼ਾਮਲ ਹਨ। ਮੀਡੀਆ ਵਿਚ ਵੀਰਵਾਰ ਨੂੰ ਆਈਆਂ ਖ਼ਬਰਾਂ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। ਖ਼ਬਰਾਂ ਮੁਤਾਬਕ ਜੇ.ਆਈ.ਟੀ. ਨੂੰ 15 ਦਿਨਾਂ ਵਿਚ ਰਿਪੋਰਟ ਦੇਣ ਲਈ ਕਿਹਾ ਗਿਆ ਹੈ।

 ਇਹ ਵੀ ਪੜ੍ਹੋ: US 'ਚ ਮੁੜ ਨਾਈਟ੍ਰੋਜਨ ਗੈਸ ਨਾਲ ਸਜ਼ਾ-ਏ-ਮੌਤ ਦੇਣ ਦੀ ਤਿਆਰੀ, ਜਾਣੋ ਇਸ ਤੋਂ ਪਹਿਲਾਂ ਕਿਵੇਂ ਨਿਕਲੀ ਸੀ ਕੇਨੇਥ ਦੀ ਜਾਨ

ਇਹ ਸਰਕਾਰੀ ਅਧਿਕਾਰੀਆਂ ਅਤੇ ਪਾਕਿਸਤਾਨ ਚੋਣ ਕਮਿਸ਼ਨ (ਈ.ਸੀ.ਪੀ.) ਦੇ ਅਧਿਕਾਰੀਆਂ 'ਤੇ ਦੋਸ਼ ਲਗਾਉਣ ਵਾਲਿਆਂ ਤੋਂ ਪੁੱਛਗਿੱਛ ਕਰੇਗਾ। ਦੋਸ਼ੀਆਂ ਦੀ ਪਛਾਣ ਤੋਂ ਬਾਅਦ ਸਬੰਧਤ ਕਾਨੂੰਨਾਂ ਤਹਿਤ ਉਨ੍ਹਾਂ 'ਤੇ ਮੁਕੱਦਮਾ ਚਲਾਇਆ ਜਾਵੇਗਾ। ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਨੇ ਸਰਕਾਰੀ ਅਧਿਕਾਰੀਆਂ ਅਤੇ ਚੋਣ ਕਮਿਸ਼ਨ ਦੇ ਅਧਿਕਾਰੀਆਂ 'ਤੇ ਚੋਣਾਂ ਵਿਚ ਧਾਂਦਲੀ ਦੇ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ: ਰੂਸ 'ਚ 'ਹੈਲਪਰ' ਦਾ ਕਹਿ ਜੰਗ ਦੇ ਮੈਦਾਨ 'ਚ ਭੇਜੇ ਗਏ Indians, ਫਸੇ ਲੋਕਾਂ ਨੇ ਭਾਰਤ ਸਰਕਾਰ ਤੋਂ ਕੀਤੀ ਮਦਦ ਦੀ ਅਪੀਲ

Dawn.com ਦੀ ਖ਼ਬਰ ਵਿਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲਾ ਦੇ ਇੱਕ ਨੋਟੀਫਿਕੇਸ਼ਨ ਅਨੁਸਾਰ, ਜੇ.ਆਈ.ਟੀ. ਦਾ ਗਠਨ ਇਲੈਕਟ੍ਰਾਨਿਕ ਕ੍ਰਾਈਮਜ਼ ਐਕਟ (PECA) 2016 ਦੀ ਧਾਰਾ 30 ਦੇ ਤਹਿਤ ਕੀਤਾ ਗਿਆ ਹੈ ਅਤੇ ਇਸਦੀ ਅਗਵਾਈ ਸੰਘੀ ਜਾਂਚ ਏਜੰਸੀ (ਐੱਫ.ਆਈ.ਏ.) ਦੇ ਇੱਕ ਵਧੀਕ ਡਾਇਰੈਕਟਰ ਜਨਰਲ ਵੱਲੋਂ ਕੀਤੀ ਜਾਵੇਗੀ।' ਖ਼ਬਰ ਵਿੱਚ ਕਿਹਾ ਗਿਆ ਹੈ ਕਿ ਜੇ.ਆਈ.ਟੀ. ਦੇ ਹੋਰ ਮੈਂਬਰ ਇੰਟਰ-ਸਰਵਿਸ ਇੰਟੈਲੀਜੈਂਸ (ਆਈ.ਐੱਸ.ਆਈ.), ਇੰਟੈਲੀਜੈਂਸ ਬਿਊਰੋ (ਆਈ.ਬੀ.), ਨੈਸ਼ਨਲ ਡਾਟਾਬੇਸ ਐਂਡ ਰਜਿਸਟ੍ਰੇਸ਼ਨ ਅਥਾਰਟੀ (ਨਾਦਰਾ) ਅਤੇ ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਤੋਂ ਹੋਣਗੇ।

ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਖ਼ਬਰ ਨੇ ਘਰ 'ਚ ਪੁਆਏ ਵੈਣ, 4 ਮਹੀਨੇ ਪਹਿਲਾਂ ਕੈਨੇਡਾ ਗਈ ਪੌਣੇ 2 ਸਾਲ ਦੇ ਬੱਚੇ ਦੀ ਮਾਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News