ਪਾਕਿਸਤਾਨ ਟਰੇਨ ਹਾਦਸਾ : ਮ੍ਰਿਤਕਾਂ ਦੀ ਗਿਣਤੀ ਹੋਈ 22

07/04/2020 4:28:21 PM

ਇਸਲਾਮਾਬਾਦ (ਵਾਰਤਾ) : ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸ਼ੇਖੂਪੁਰਾ ਨੇੜੇ ਸ਼ਰਧਾਲੂਆਂ ਨਾਲ ਭਰੀ ਇਕ ਵੈਨ ਦੇ ਟਰੇਨ ਨਾਲ ਟਕਰਾ ਜਾਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ ਹੈ। ਰੇਲਵੇ ਦੇ ਬੁਲਾਰੇ ਕੁਰਾਤੁਲ ਆਇਨ ਨੇ ਸ਼ੁੱਕਰਵਾਰ ਰਾਤ ਇਹ ਜਾਣਕਾਰੀ ਦਿੱਤੀ। ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਇਸ ਹਾਦਸੇ ਵਿਚ ਜ਼ਖ਼ਮੀ ਹੋਏ 3 ਹੋਰ ਲੋਕਾਂ ਦੀ ਇਲਾਜ ਦੌਰਾਨ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਕਈ ਬੱਚੇ ਅਤੇ ਬੀਬੀਆਂ ਸ਼ਾਮਲ ਹਨ।

PunjabKesari

ਜ਼ਿਕਰਯੋਗ ਹੈ ਕਿ ਸ਼ਾਹ ਹੁਸੈਨ ਐਕਸਪ੍ਰੈੱਸ ਟਰੇਨ ਸ਼ੁੱਕਰਵਾਰ ਨੂੰ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਤੋਂ ਲਾਹੌਰ ਵੱਲ ਜਾ ਰਹੀ ਸੀ। ਇਸ ਦੌਰਾਨ ਪੂਰਬੀ ਪੰਜਾਬ ਸੂਬੇ ਦੇ ਸ਼ੇਖੂਪੁਰਾ ਵਿਚ ਫਰੁਕਾਬਾਦ ਅਤੇ ਬਹਾਲੀ ਵਾਲਾ ਦੇ ਵਿਚਕਾਰ ਰੇਲਵੇ ਕ੍ਰਾਸਿੰਗ 'ਤੇ ਵੈਨ ਨੂੰ ਟੱਕਰ ਮਾਰ ਦਿੱਤੀ। ਪੁਲਸ ਮੁਤਾਬਕ ਇਹ ਹਾਦਸਾ ਵੈਨ ਚਾਲਕ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹੈ। ਉਹ ਟਰੇਨ ਨੂੰ ਵੇਖੇ ਬਿਨਾਂ ਜਲਦਬਾਜੀ ਵਿਚ ਰੇਲਵੇ ਕ੍ਰਾਸਿੰਗ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਮ੍ਰਿਤਕਾਂ ਵਿਚ ਜ਼ਿਆਦਾਤਰ ਸਿੱਖ ਸ਼ਰਧਾਲੂ ਸਨ ਅਤੇ ਘਟਨਾ ਦੇ ਸਮੇਂ ਨਨਕਾਨਾ ਸਾਹਿਬ ਪਰਤ ਰਹੇ ਸਨ। ਪੁਲਸ ਅਧਿਕਾਰੀ ਗਾਜੀ ਸਲਾਹੁੱਦੀਨ ਨੇ ਦੱਸਿਆ ਕਿ ਮ੍ਰਿਤਕ ਉੱਤਰ-ਪੱਛਮੀ ਸ਼ਹਿਰ ਪੇਸ਼ਾਵਰ ਦੇ ਨਿਵਾਸੀ ਅਤੇ 4 ਪਰਿਵਾਰਾਂ ਨਾਲ ਸਬੰਧਤ ਸਨ।


cherry

Content Editor

Related News