ਪਾਕਿਸਤਾਨ ਭਾਰਤ ਤੋਂ ਆਉਣ ਵਾਲੇ ਸਿੱਖ ਅਤੇ ਹਿੰਦੂ ਸ਼ਰਧਾਲੂਆਂ ਦੀ ਗਿਣਤੀ ਵਧਾਉਣ ਦੀ ਕਰ ਰਿਹੈ ਕੋਸ਼ਿਸ਼

Friday, Sep 08, 2023 - 03:46 PM (IST)

ਲਾਹੌਰ (ਭਾਸ਼ਾ)- ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਕਾਰਜਕਾਰੀ ਮੰਤਰੀ ਅਨੀਕ ਅਹਿਮਦ ਨੇ ਵੀਰਵਾਰ ਨੂੰ ਕਿਹਾ ਕਿ ਦੁਵੱਲੇ ਸਬੰਧਾਂ ਵਿਚ ਆਈ ਖਟਾਸ ਦੇ ਦੌਰਾਨ ਦੇਸ਼ ਨੇ ਭਾਰਤ ਤੋਂ ਸਿੱਖ ਅਤੇ ਹਿੰਦੂ ਸ਼ਰਧਾਲੂਆਂ ਦੀ ਗਿਣਤੀ ਵਧਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ, ਕਿਉਂਕਿ ਹਾਲ ਹੀ ਦੇ ਸਾਲਾਂ ਵਿਚ ਉਨ੍ਹਾਂ ਦੀ ਗਿਣਤੀ ਵਿਚ ਕਮੀ ਆਈ ਹੈ। ਦੇਸ਼ ਵਿੱਚ ਘੱਟ ਗਿਣਤੀਆਂ ਦੇ ਪਵਿੱਤਰ ਸਥਾਨਾਂ ਦੀ ਦੇਖਭਾਲ ਕਰਨ ਵਾਲੇ ਇਵੈਕੁਏਟ ਪ੍ਰਾਪਰਟੀ ਟਰੱਸਟ ਬੋਰਡ (ਈਪੀਟੀਬੀ) ਦੇ ਦੌਰੇ ਦੌਰਾਨ ਪੱਤਰਕਾਰਾਂ ਨੂੰ ਅਹਿਮਦ ਨੇ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਦਰਮਿਆਨ ਹੋਏ ਇਕ ਸਮਝੌਤੇ ਤਹਿਤ ਹਰ ਸਾਲ ਭਾਰਤ ਤੋਂ ਘੱਟੋ-ਘੱਟ 7,500 ਸਿੱਖ ਅਤੇ 1,000 ਹਿੰਦੂ ਸ਼ਰਧਾਲੂ ਪਾਕਿਸਤਾਨ ਦੀ ਯਾਤਰਾ ਕਰ ਸਕਦੇ ਹਨ।

ਇਹ ਵੀ ਪੜ੍ਹੋ: ਜੀ-20 ਸੰਮੇਲਨ ਲਈ ਦਿੱਲੀ ਪਹੁੰਚੇ ਬ੍ਰਿਟੇਨ ਦੇ PM ਰਿਸ਼ੀ ਸੁਨਕ, ਹੋਇਆ ਸ਼ਾਨਦਾਰ ਸਵਾਗਤ

ਉਨ੍ਹਾਂ ਕਿਹਾ, ''ਕਿਉਂਕਿ ਪਿਛਲੇ ਕਈ ਸਾਲਾਂ ਦੌਰਾਨ ਭਾਰਤੀ ਸ਼ਰਧਾਲੂਆਂ ਦੀ ਗਿਣਤੀ ਸਮਝੌਤੇ ਦੀ ਗਿਣਤੀ ਨਾਲੋਂ ਘੱਟ ਹੈ, ਇਸ ਲਈ ਅਸੀਂ ਭਾਰਤ ਤੋਂ ਸ਼ਰਧਾਲੂਆਂ ਦੀ ਗਿਣਤੀ ਵਧਾਉਣ ਲਈ ਯਤਨ ਸ਼ੁਰੂ ਕੀਤੇ ਹਨ।'' ਪਾਕਿਸਤਾਨ ਵਿੱਚ ਦੋ ਪ੍ਰਮੁੱਖ ਸਮਾਗਮ ਬਾਬਾ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਵਿਸਾਖੀ ਮੇਲੇ ਵਿਚ ਪਿਛਲੇ ਸਾਲ ਲਗਭਗ 5,000 ਭਾਰਤੀ ਸਿੱਖਾਂ ਨੇ ਹਿੱਸਾ ਲਿਆ ਸੀ। ਇਸੇ ਤਰ੍ਹਾਂ ਪਿਛਲੇ ਸਾਲ ਸਿੰਧ ਸੂਬੇ ਦੇ ਹਯਾਤ ਪਿਤਾਫੀ ਵਿਖੇ ਸ਼ਿਵ ਅਵਤਾਰੀ ਸਤਿਗੁਰੂ ਸੰਤ ਸਵਾਮੀ ਸ਼ਦਾਰਾਮ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਪੰਜਾਬ ਸੂਬੇ ਦੇ ਚਕਵਾਲ ਵਿਖੇ ਕਟਾਸ ਰਾਜ ਮੰਦਰਾਂ ਦੇ ਦਰਸ਼ਨਾਂ ਲਈ 300 ਦੇ ਕਰੀਬ ਭਾਰਤੀ ਹਿੰਦੂ ਪਾਕਿਸਤਾਨ ਗਏ ਸਨ।

ਇਹ ਵੀ ਪੜ੍ਹੋ: ਖਾਲਿਸਤਾਨੀ ਜਨਮਤ ਸੰਗ੍ਰਹਿ ਤੋਂ ਪਹਿਲਾਂ ਕੈਨੇਡਾ 'ਚ ਇੱਕ ਹੋਰ ਹਿੰਦੂ ਮੰਦਰ ਨੂੰ ਬਣਾਇਆ ਗਿਆ ਨਿਸ਼ਾਨਾ

ਪਾਕਿਸਤਾਨ ਅਤੇ ਭਾਰਤ ਦਰਮਿਆਨ ਦੁਵੱਲੇ ਸਬੰਧ ਅਗਸਤ 2019 ਤੋਂ ਤਣਾਅਪੂਰਨ ਹਨ, ਜਦੋਂ ਭਾਰਤ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਰੱਦ ਕਰ ਦਿੱਤਾ ਸੀ। ਪਾਕਿਸਤਾਨ ਨਾਲ ਭਾਰਤ ਦੇ ਸਬੰਧਾਂ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਦੋ ਟੁੱਕ ਕਿਹਾ ਹੈ ਕਿ ਜਦੋਂ ਤੱਕ ਅੱਤਵਾਦ ਦੀ ਨੀਤੀ ਖ਼ਤਮ ਨਹੀਂ ਹੁੰਦੀ, ਉਦੋਂ ਤੱਕ ਭਾਰਤ ਲਈ ਗੁਆਂਢੀ ਦੇਸ਼ ਨਾਲ ਆਮ ਸਬੰਧ ਰੱਖਣਾ ਸੰਭਵ ਨਹੀਂ ਹੈ। ਅਹਿਮਦ ਨੇ ਕਿਹਾ ਕਿ ਈਟੀਪੀਬੀ ਨੇ ਪਿਛਲੇ ਸਾਲ ਦੇਸ਼ ਵਿੱਚ ਗੈਰ-ਮੁਸਲਿਮ ਵਿਦਿਆਰਥੀਆਂ ਨੂੰ 1.3 ਕਰੋੜ ਪਾਕਿਸਤਾਨੀ ਰੁਪਏ ਦੀ ਸਕਾਲਰਸ਼ਿਪ ਦੀ ਪੇਸ਼ਕਸ਼ ਕੀਤੀ ਸੀ। ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੇ ਚੰਗੇ ਅਕਸ ਨੂੰ ਉਤਸ਼ਾਹਿਤ ਕਰਨ ਲਈ ਧਾਰਮਿਕ ਸੈਰ-ਸਪਾਟੇ ਨੂੰ ਵਧਾਉਣ ਲਈ ਬਹੁਤ ਕੰਮ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ: 20 ਸਾਲਾਂ 'ਚ ਬਣ ਕੇ ਤਿਆਰ ਹੋਇਆ ਜਰਮਨੀ ਦਾ ਵੱਡਾ ਹਿੰਦੂ ਮੰਦਰ, ਦੀਵਾਲੀ 'ਤੇ ਖੁੱਲ੍ਹਣਗੇ ਕਪਾਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News