ਪਾਕਿ 'ਚ ਧਰਨੇ 'ਤੇ ਬੈਠਾ ਹਿੰਦੂ ਕੁੜੀਆਂ ਦਾ ਪਿਓ, ਵੀਡੀਓ

03/24/2019 2:21:41 PM

ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਵਿਚ ਦੋ ਨਾਬਾਲਗ ਹਿੰਦੂ ਕੁੜੀਆਂ ਦੇ ਅਗਵਾ ਹੋਣ ਅਤੇ ਜ਼ਬਰੀ ਧਰਮ ਪਰਿਵਰਤਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਗਵਾ ਕੁੜੀਆਂ 13 ਸਾਲਾ ਰਵੀਨਾ ਅਤੇ 15 ਸਾਲਾ ਰੀਨਾ ਦੇ ਪਿਤਾ ਦਾ ਇਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਵਿਚ ਕੁੜੀਆਂ ਦਾ ਪਿਤਾ ਧਰਨੇ 'ਤੇ ਬੈਠਾ ਹੋਇਆ ਖੁਦ ਨੂੰ ਗੋਲੀ ਮਾਰ ਦੇਣ ਦੀ ਗੱਲ ਕਰ ਰਿਹਾ ਹੈ। ਉਹ ਰੋਂਦੇ ਹੋਏ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਰ ਰਿਹਾ ਹੈ।

 

ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸ ਮਾਮਲੇ 'ਤੇ ਖੁਦ ਨੋਟਿਸ ਲੈਂਦਿਆਂ ਮਨੁੱਖੀ ਅਧਿਕਾਰ ਮੰਤਰਾਲੇ ਨੂੰ ਇਸ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਉੱਧਰ ਭਾਰਤੀ ਵਿਦੇਸ਼ੀ ਮੰਤਰੀ ਸੁਸ਼ਮਾ ਸਵਰਾਜ ਨੇ ਵੀ ਇਕ ਟਵੀਟ ਕਰ ਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ।


Vandana

Content Editor

Related News