ਪਾਕਿਸਤਾਨ ਦੀ ਭਾਰਤ ਨੂੰ ਅਪੀਲ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਲਾਂਘਾ

Wednesday, Nov 10, 2021 - 09:41 AM (IST)

ਪਾਕਿਸਤਾਨ ਦੀ ਭਾਰਤ ਨੂੰ ਅਪੀਲ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਲਾਂਘਾ

ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਨੇ ਭਾਰਤ ਨੂੰ ਆਪਣੇ ਪਾਸਿਓਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਗਮਾਂ ਲਈ ਸਿੱਖ ਸ਼ਰਧਾਲੂਆਂ ਨੂੰ ਪਵਿੱਤਰ ਸਥਾਨ ’ਤੇ ਜਾਣ ਦੀ ਇਜਾਜ਼ਤ ਦੇਣ ਦੀ ਮੰਗਲਵਾਰ ਨੂੰ ਅਪੀਲ ਕੀਤੀ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਮੁਤਾਬਕ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ 9 ਨਵੰਬਰ 2019 ਨੂੰ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ ਦੀ ਪੂਰਵ ਸੰਧਿਆ ’ਤੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਸੀ ਪਰ ਲਾਂਘਾ ਖੁਲ੍ਹਣ ਦੇ ਕੁੱਝ ਹੀ ਮਹੀਨਿਆਂ ਬਾਅਦ ਕੋਰੋਨਾ ਮਹਾਮਾਰੀ ਕਾਰਨ ਸ਼ਰਧਾਲੂਆਂ ਦੀ ਆਵਾਜਾਈ ਮਾਰਚ 2020 ਤੋਂ ਮੁਲਤਵੀ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਕੋਰੋਨਾ ਟੀਕਾ ਲਗਵਾਉਂਦੇ ਹੀ ਬਦਲੀ ਔਰਤ ਦੀ ਕਿਸਮਤ, ਰਾਤੋ-ਰਾਤ ਬਣੀ ਕਰੋੜਪਤੀ

ਵਿਦੇਸ਼ ਦਫ਼ਤਰ ਨੇ ਕਿਹਾ, ‘ਭਾਰਤ ਨੇ ਅਜੇ ਤੱਕ ਆਪਣੇ ਪਾਸਿਓਂ ਲਾਂਘਾ ਨਹੀਂ ਖੋਲ੍ਹਿਆ ਹੈ ਅਤੇ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੀ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਹੈ।’ ਇਸ ਨੇ ਕਿਹਾ, ‘ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 17 ਤੋਂ 26 ਨਵੰਬਰ ਤੱਕ ਆਯੋਜਿਤ ਸਮਾਗਮਾਂ ਲਈ ਅਸੀਂ ਭਾਰਤ ਅਤੇ ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਮੇਜ਼ਬਾਨੀ ਲਈ ਉਤਸੁਕ ਹਾਂ।’

ਇਹ ਵੀ ਪੜ੍ਹੋ : ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਭਾਰਤੀਆਂ ਲਈ ਖ਼ੁਸ਼ਖ਼ਬਰੀ, 22 ਨਵੰਬਰ ਤੋਂ ਬ੍ਰਿਟੇਨ ਦੇਵੇਗਾ ਇਹ ਸਹੂਲਤਾਂ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


author

cherry

Content Editor

Related News