ਜੰਮੂ-ਕਸ਼ਮੀਰ ਦੇ ਲੋਕਾਂ ਲਈ ਵੀਜ਼ਾ ਨੀਤੀ 'ਚ ਕੋਈ ਤਬਦੀਲੀ ਨਹੀਂ :ਪਾਕਿ ਵਿਦੇਸ਼ ਵਿਭਾਗ

12/23/2019 11:05:47 AM

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੇ ਐਤਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕਾਂ ਦੇ ਲਈ ਉਸ ਨੇ ਆਪਣੀ ਵੀਜ਼ਾ ਨੀਤੀ ਵਿਚ ਕੋਈ ਤਬਦੀਲੀ ਨਹੀਂ ਕੀਤੀ ਹੈ। ਉਹ ਪਹਿਲਾਂ ਵਾਂਗ ਹੀ ਜਾਰੀ ਹੈ। ਪਾਕਿਸਤਾਨੀ ਵਿਦੇਸ਼ ਵਿਭਾਗ ਵੱਲੋਂ ਇਹ ਬਿਆਨ ਉਹਨਾਂ ਖਬਰਾਂ ਦੇ ਬਾਅਦ ਆਇਆ, ਜਿਹਨਾਂ ਵਿਚ ਕਿਹਾ ਗਿਆ ਸੀ ਕਿ ਉਸ ਨੇ ਜੰਮੂ-ਕਸ਼ਮੀਰ ਦੇ ਲੋਕਾਂ ਲਈ ਵੀਜ਼ਾ ਨੀਤੀ ਵਿਚ ਤਬਦੀਲੀ ਕੀਤੀ ਹੈ।  

ਵਿਦੇਸ਼ ਵਿਭਾਗ ਨੇ ਕਿਹਾ ਕਿ ਇਸ ਬਾਰੇ ਵਿਚ ਜਿਹੜੀਆਂ ਵੀ ਅਫਵਾਹਾਂ ਉਡ ਰਹੀਆਂ ਹਨ ਉਹ ਪੂਰੀ ਤਰ੍ਹਾਂ ਗਲਤ ਅਤੇ ਬੇਬੁਨਿਆਦ ਹਨ। ਵਿਦੇਸ਼ ਵਿਭਾਗ ਨੇ ਕਿਹਾ ਕਿ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਪਹਿਲਾਂ ਵਾਂਗ ਜੰਮੂ-ਕਸ਼ਮੀਰ ਦੇ ਲੋਕਾਂ ਦੇ ਲਈ ਵੀਜ਼ਾ ਨੀਤੀ ਜਾਰੀ ਕਰ ਰਿਹਾ ਹੈ। ਇਹ ਉਸੇ ਤਰ੍ਹਾਂ ਹੋ ਰਿਹਾ ਹੈ ਜਿਵੇਂਕਿ ਪਾਕਿਸਤਾਨ ਅਤੇ ਭਾਰਤ ਦੇ ਵਿਚ ਦੋ-ਪੱਖੀ ਸਮਝੌਤੇ ਵਿਚ ਪ੍ਰਬੰਧ ਹੈ। ਚਰਚਾ ਇਹ ਸੀ ਕਿ 5 ਅਗਸਤ ਨੂੰ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਦੇ ਬਾਅਦ ਤੋਂ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਜੰਮੂ-ਕਸ਼ਮੀਰ ਦੇ ਲੋਕਾਂ ਦੀ ਪਾਕਿਸਤਾਨ ਯਾਤਰਾ ਸਬੰਧੀ ਅਰਜ਼ੀ ਨਹੀਂ ਲੈ ਰਿਹਾ ਹੈ।


Vandana

Content Editor

Related News