ਅਮਰੀਕਾ ਯਾਤਰਾ ਤੋਂ ਪਹਿਲਾਂ ਅਫਗਾਨਿਸਤਾਨ ਦੇ ਰਾਸ਼ਟਰਪਤੀ ਨੂੰ ਪਾਕਿ ਦੇ ਰਿਹੈ ਇਹ ਚੇਤਾਵਨੀ

Friday, Jun 25, 2021 - 06:52 PM (IST)

ਅਮਰੀਕਾ ਯਾਤਰਾ ਤੋਂ ਪਹਿਲਾਂ ਅਫਗਾਨਿਸਤਾਨ ਦੇ ਰਾਸ਼ਟਰਪਤੀ ਨੂੰ ਪਾਕਿ ਦੇ ਰਿਹੈ ਇਹ ਚੇਤਾਵਨੀ

ਇੰਟਰਨੈਸ਼ਨਲ ਡੈਸਕ : ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਤੇ ਅਫਗਾਨ ਕੌਂਸਲ ਦੇ ਚੇਅਰਮੈਨ ਅਬਦੁੱਲਾ ਅਬਦੁੱਲਾ ਇਸ ਹਫਤੇ ਅਮਰੀਕਾ ਦੌਰੇ ’ਤੇ ਜਾਣਗੇ, ਜਿਥੇ ਉਹ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨਾਲ ਮੁਲਾਕਾਤ ਕਰਨਗੇ ਪਰ ਉਸ ਤੋਂ ਪਹਿਲਾਂ ਪਾਕਿਸਤਾਨ ਨੇ ਲਗਾਤਾਰ ਦੂਜੀ ਵਾਰ ਅਫਗਾਨ ਰਾਸ਼ਟਰਪਤੀ ਨੂੰ ਚੇਤਾਵਨੀ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਅਫਗਾਨਿਸਤਾਨ ਕੋਲ ਪਾਕਿਸਤਾਨ ਖ਼ਿਲਾਫ਼ ਕਈ ਅਜਿਹੇ ਸਬੂਤ ਹਨ, ਜਿਸ ਨਾਲ ਅੰਤਰਰਾਸ਼ਟਰੀ ਪੱਧਰ ’ਤੇ ਪਾਕਿਸਤਾਨ ਪੂਰੀ ਤਰ੍ਹਾਂ ਬੇਨਕਾਬ ਹੋ ਸਕਦਾ ਹੈ, ਲਿਹਾਜ਼ਾ ਪਾਕਿਸਤਾਨ ਸਿੱਧੇ ਤੌਰ ’ਤੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਨੂੰ ਧਮਕੀ ਦੇ ਰਿਹਾ ਹੈ।

ਅਫਗਾਨਿਸਤਾਨ ਤੋਂ ਅਮਰੀਕੀ ਫੌਜ ਵਾਪਸ ਪਰਤ ਰਹੀ ਹੈ ਤੇ ਉਸ ਤੋਂ ਪਹਿਲਾਂ ਅਫਗਾਨ ਰਾਸ਼ਟਰਪਤੀ ਦਾ ਅਮਰੀਕਾ ਦੌਰਾ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਪਰ ਉਸ ਤੋਂ ਪਹਿਲਾਂ ਪਾਕਿਸਤਾਨ ਦੀ ਸਰਕਾਰ ਨੇ ਅਫਗਾਨਿਸਤਾਨ ਨੂੰ ਸਰਕਾਰ ਨੂੰ ਕਿਹਾ ਹੈ ਕਿ ਉਹ ਅਮਰੀਕਾ ਤੋਂ ਪਾਕਿਸਤਾਨ ਦੀ ਸ਼ਿਕਾਇਤ ਨਾ ਕਰੇ ਤੇ ਜੇ ਅਜਿਹਾ ਹੁੰਦਾ ਹੈ ਤਾਂ ਅਫਗਾਨਿਸਤਾਨ ਅੰਜਾਮ ਭੁਗਤਣ ਲਈ ਤਿਆਰ ਰਹੇ। ਪਾਕਿਸਤਾਨ ਦੀ ਇਕ ਅਖਬਾਰ ਦੀ ਰਿਪੋਰਟ ਮੁਤਾਬਕ ਪਾਕਿ ਸਰਕਾਰ ਨੇ ਅਫਗਾਨਿਸਤਾਨ ਦੀ ਸਰਕਾਰ ਨੂੰ ਸਾਫ ਸ਼ਬਦਾਂ ’ਚ ਮੈਸੇਜ ਭੇਜਿਆ ਹੈ ਕਿ ਪਾਕਿਸਤਾਨ ਨੂੰ ਅਫਗਾਨਿਸਤਾਨ ਦੀ ਸਥਿਤੀ ਲਈ ਜ਼ਿੰਮੇਵਾਰ ਦੱਸਿਆ ਤਾਂ ਇਸ ਦਾ ਨਤੀਜਾ ਬੁਰਾ ਹੋਵੇਗਾ। ਪਾਕਿ ਦੇ ਰਾਜਦੂਤ ਨੇ ਅਫਗਾਨਿਸਤਾਨ ਸਰਕਾਰ ਨਾਲ ਗੱਲ ਵੀ ਕੀਤੀ ਹੈ, ਇਸ ਤੋਂ ਇਲਾਵਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਫਗਾਨ ਹਾਈ ਪੀਸ ਕੌਂਸਲ ਦੇ ਚੇਅਰਮੈਨ ਅਬਦੁੱਲਾ ਅਬਦੁੱਲਾ ਨਾਲ ਤੁਰਕੀ ’ਚ ਮੁਲਾਕਾਤ ਕੀਤੀ ਸੀ ਤੇ ਦੋਵੇਂ ਵਾਰ ਅਫਗਾਨਿਸਤਾਨ ਨੂੰ ਚੇਤਾਵਨੀ ਦਿੱਤੀ।

ਪਾਕਿ ਸਹਿਮਿਆ ਹੋਇਐ
ਅਧਿਕਾਰੀਆਂ ਨੇ ਨਾਂ ਨਾ ਦੱਸਣ ਦੀ ਸ਼ਰਤ ’ਤੇ ਪਾਕਿਸਤਾਨ ਦੀ ਅਖਬਾਰ ‘ਦਿ ਐਕਸਪ੍ਰੈੱਸ ਟ੍ਰਿਬਿਉੂਨ’ ਨੂੰ ਕਿਹਾ ਕਿ ਅਫਗਾਨ ਰਾਸ਼ਟਰਪਤੀ ਦੇ ਦੌਰੇ ਕਾਰਨ ਪਾਕਿ ਸਹਿਮਿਆ ਹੋਇਆ ਹੈ। ਉਸ ਨੂੰ ਡਰ ਹੈ ਕਿ ਅਫਗਾਨ ਰਾਸ਼ਟਰਪਤੀ ਅਮਰੀਕੀ ਦੌਰੇ ’ਚ ਪਾਕਿਸਤਾਨ ਨੂੰ ਅਫਗਾਨਿਸਤਾਨ ਸ਼ਾਂਤੀ ਪ੍ਰਕਿਰਿਆ ਭੰਗ ਹੋਣ ਲਈ ਜ਼ਿੰਮੇਵਾਰ ਠਹਿਰਾ ਸਕਦਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਫ ਤੌਰ ’ਤੇ ਕਿਹਾ ਸੀ ਕਿ ਜੇ ਅਮਰੀਕਾ ’ਚ ਪਾਕਿਸਤਾਨ ਦੀ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਉਸ ਤੋਂ ਬਾਅਦ ਅਫਗਾਨਿਸਤਾਨ ’ਚ ਜੋ ਹਾਲਾਤ ਪੈਦਾ ਹੋਣਗੇ, ਉਸ ਦੀ ਜ਼ਿੰਮੇਵਾਰੀ ਪਾਕਿਸਤਾਨ ਨਹੀਂ ਲਵੇਗਾ।

ਅਫਗਾਨਿਸਤਾਨ ’ਚ ਪੈਰ ਪਸਾਰਦੇ ਤਾਲਿਬਾਨ ਨੂੰ ਪਾਕਿਸਤਾਨ ਹਥਿਆਰ ਪਹੁੰਚਾ ਰਿਹਾ ਹੈ ਤੇ ਦੋ ਦਿਨ ਪਹਿਲਾਂ ਪਾਕਿਸਤਾਨੀ ਫੌਜ ਦਾ ਜਵਾਨ ਵੀ ਤਾਲਿਬਾਨ ਨਾਲ ਮਿਲ ਕੇ ਜੰਗ ਲੜਦਾ ਫੜਿਆ ਗਿਆ ਸੀ। ਉਥੇ ਹੀ ਪਾਕਿਸਤਾਨ ਵਿਦੇਸ਼ ਮੰਤਰਾਲਾ ਦੇ ਬੁਲਾਰੇ ਜਾਹਿਦ ਹਾਫਿਜ਼ ਚੌਧਰੀ ਨੇ ਇਕ ਬਿਆਨ ’ਚ ਕਿਹਾ ਕਿ ਅਫਗਾਨ ਨੇਤਾਵਾਂ ਦੀ ਵਾਸ਼ਿੰਗਟਨ ਡੀ. ਸੀ. ਦੀ ਯਾਤਰਾ ਦੋ-ਪੱਖੀ ਮੁੱਦਾ ਹੈ। ਹਾਲਾਂਕਿ ਪਾਕਿਸਤਾਨ ਉਮੀਦ ਕਰਦਾ ਹੈ ਕਿ ਅਮਰੀਕਾ, ਅਫਗਾਨ ਸ਼ਾਂਤੀ ਪ੍ਰਕਿਰਿਆ ਦੀ ਸਫਲਤਾ ਲਈ ਆਪਣੀ ਭਾਈਵਾਲੀ ਤੇ ਕੋਸ਼ਿਸ਼ਾਂ ਨੂੰ ਜਾਰੀ ਰੱਖੇਗਾ। ਅਮਰੀਕਾ ਨੇ ਜਦੋਂ ਤੋਂ ਅਫਗਾਨਿਸਤਾਨ ’ਚੋਂ ਫੌਜੀਆਂ ਨੂੰ ਕੱਢਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਅਫਗਾਨਿਸਤਾਨ ’ਚ ਤਾਲਿਬਾਨ ਨੇ ਕਾਫੀ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਅਫਗਾਨਿਸਤਾਨ ’ਚ ਬੰਬ ਧਮਾਕੇ ਹੋ ਰਹੇ ਹਨ ਤੇ ਫੌਜੀਆਂ ਨਾਲ ਤਾਲਿਬਾਨ ਦੀ ਲੜਾਈ ਕਾਫੀ ਖਤਰਨਾਕ ਪੱਧਰ ’ਤੇ ਪਹੁੰਚ ਚੁੱਕੀ ਹੈ। ਤਾਲਿਬਾਨ ਨੇ 1 ਮਈ ਤੋਂ ਬਾਅਦ ਹੁਣ ਤਕ ਅਫਗਾਨਿਸਤਾਨ ਦੇ 30 ਤੋਂ ਜ਼ਿਆਦਾ ਜ਼ਿਲ੍ਹਿਆਂ ’ਤੇ ਕਬਜ਼ਾ ਕਰ ਲਿਆ ਹੈ। ਉਥੇ ਹੀ ਅਫਗਾਨ ਰਾਸ਼ਟਰਪਤੀ ਦੀ ਅਮਰੀਕਾ ਯਾਤਰਾ ਨੂੰ ਤਾਲਿਬਾਨ ਨੇ ਬੇਕਾਰ ਕਿਹਾ ਹੈ। 


author

Manoj

Content Editor

Related News