ਪਾਕਿ ’ਚ ਫ਼ੌਜ, ਨਿਆਂਪਾਲਿਕਾ ਖ਼ਿਲਾਫ਼ ਸਮੱਗਰੀ ਪ੍ਰਸਾਰਿਤ ਕਰਨ ਨੂੰ ਲੈ ਕੇ ਚਿਤਾਵਨੀ ਜਾਰੀ

Tuesday, May 10, 2022 - 03:06 PM (IST)

ਇਸਲਾਮਾਬਾਦ (ਵਾਰਤਾ) : ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਿਟੀ (ਪੇਮਰਾ) ਨੇ ਦੇਸ਼ ਦੀਆਂ ਹਥਿਆਰਬੰਦ ਫ਼ੌਜਾਂ ਅਤੇ ਨਿਆਂਪਾਲਿਕਾ ਦਾ ਅਕਸ ਖ਼ਰਾਬ ਕਰਨ ਵਾਲੀ ਕਿਸੇ ਵੀ ਸਮੱਗਰੀ ਨੂੰ ਪ੍ਰਸਾਰਿਤ ਕਰਨ ਖ਼ਿਲਾਫ਼ ਟੈਲੀਵਿਜ਼ਨ ਚੈਨਲਾਂ ਨੂੰ ਚਿਤਾਵਨੀ ਦਿੱਤੀ ਹੈ। ਅਥਾਰਟੀ ਨੇ ਕਿਹਾ ਹੈ ਕਿ ਕੁਝ ਸੈਟੇਲਾਈਟ ਟੀ. ਵੀ. ਚੈਨਲ ਦੇਸ਼ ਦੀ ਫੌਜ ਅਤੇ ਨਿਆਂਪਾਲਿਕਾ ਦੇ ਖ਼ਿਲਾਫ਼ ਵਿਰੋਧੀ ਸਮੱਗਰੀ ਪ੍ਰਸਾਰਿਤ ਕਰ ਰਹੇ ਹਨ ਅਤੇ ਅਜਿਹੇ ਚੈਨਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਅਜਿਹੀ ਸਮੱਗਰੀ ਦਾ ਪ੍ਰਸਾਰਣ ਪੇਮਰਾ ਦੇ ਨਿਯਮਾਂ ਅਤੇ ਪ੍ਰੋਗਰਾਮ ਅਤੇ ਇਸ਼ਤਿਹਾਰ ਜ਼ਾਬਤਾ-2015 ਦੇ ਪ੍ਰਬੰਧਾਂ ਅਤੇ ਅਦਾਲਤਾਂ ਵੱਲੋਂ ਨਿਰਧਾਰਤ ਸਿਧਾਂਤਾਂ ਦੀ ਉਲੰਘਣਾ ਹੈ। ਪਿਛਲੇ ਮਹੀਨੇ ਇਮਰਾਨ ਖਾਨ ਨੂੰ ਪ੍ਰਧਾਨ ਮੰਤਰੀ ਅਹੁਦੇ ਤੋਂ ਹਟਾਉਣ ਤੋਂ ਬਾਅਦ ਪਾਕਿਸਤਾਨੀ ਫੌਜ ਦੀ ਭੂਮਿਕਾ ਸਵਾਲਾਂ ਦੇ ਘੇਰੇ ’ਚ ਆ ਗਈ ਹੈ।


Manoj

Content Editor

Related News