ਪਾਕਿਸਤਾਨ ਨੇ ਕਸ਼ਮੀਰ ਮੁੱਦੇ ''ਤੇ ਟਰੰਪ ਦੇ ਪ੍ਰਸਤਾਵ ਦਾ ਕੀਤਾ ਸਵਾਗਤ
Sunday, May 11, 2025 - 05:56 PM (IST)

ਇੰਟਰਨੈਸ਼ਨਲ ਡੈਸਕ- ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਕਈ ਮੁੱਦੇ ਹਨ। ਇਨ੍ਹਾਂ ਵਿਚੋਂ ਮੁੱਖ ਮੁੱਦਾ ਕਸ਼ਮੀਰ ਦਾ ਹੈ ਜੋ ਕਈ ਸਾਲਾਂ ਤੋਂ ਚੱਲਦਾ ਆ ਰਿਹਾ ਹੈ। ਹਾਲ ਹੀ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਕਸ਼ਮੀਰ ਮੁੱਦੇ ਨੂੁੰ ਹੱਲ ਕਰਨ ਲਈ ਵਿਚਲੋਗੀ ਦੀ ਪੇਸ਼ਕਸ਼ ਕੀਤੀ ਹੈ। ਇਸ ਪੇਸ਼ਕਸ਼ ਦਾ ਪਾਕਿਸਤਾਨ ਨੇ ਸਵਾਗਤ ਕੀਤਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਨਾਲ ਹਾਲ ਹੀ ਵਿੱਚ ਹੋਏ ਜੰਗਬੰਦੀ ਸਮਝੌਤੇ ਨੂੰ ਸੁਚਾਰੂ ਬਣਾਉਣ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਦੋਵਾਂ ਦੇਸ਼ਾਂ ਵਿਚਕਾਰ ਕਸ਼ਮੀਰ ਮੁੱਦੇ 'ਤੇ ਵਿਚੋਲਗੀ ਕਰਨ ਦੀ ਉਨ੍ਹਾਂ ਦੀ ਪੇਸ਼ਕਸ਼ ਲਈ ਧੰਨਵਾਦ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ-'ਭਾਰਤ ਨਾਲ ਮੁੱਖ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ' : ਪਾਕਿ ਰੱਖਿਆ ਮੰਤਰੀ
ਇਸਲਾਮਾਬਾਦ ਨੇ ਇਸ ਮੁੱਦੇ ਨੂੰ ਲੰਬਾ ਵਿਵਾਦ ਦੱਸਿਆ ਹੈ। ਹਾਲਾਂਕਿ ਭਾਰਤ ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਕਿਸੇ ਤੀਜੀ ਧਿਰ ਦੀ ਵਿਚੋਲਗੀ ਨੂੰ ਸਵੀਕਾਰ ਨਾ ਕਰਨ ਦੇ ਆਪਣੇ ਪੁਰਾਣੇ ਰੁਖ਼ 'ਤੇ ਕਾਇਮ ਹੈ। ਭਾਰਤ ਦਾ ਸਾਫ ਤੌਰ 'ਤੇ ਮੰਨਣਾ ਹੈ ਕਿ ਇਹ ਦੋਵਾਂ ਦੇਸ਼ਾਂ ਦੇ ਵਿਚਾਲੇ ਦਾ ਮੁੱਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਵੀ ਤੀਜੀ ਧਿਰ ਦਾ ਦਖਲ ਮਨਜ਼ੂਰ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।