ਪਾਕਿਸਤਾਨ ''ਚ ਗ਼ੈਰ ਮਰਦ ਨਾਲ ਸਬੰਧ ਰੱਖਣ ਵਾਲੀ 9 ਬੱਚਿਆਂ ਦੀ ਮਾਂ ਨੂੰ ਮਿਲੀ ਦਰਦਨਾਕ ਮੌਤ

Tuesday, Nov 17, 2020 - 06:39 PM (IST)

ਪਾਕਿਸਤਾਨ ''ਚ ਗ਼ੈਰ ਮਰਦ ਨਾਲ ਸਬੰਧ ਰੱਖਣ ਵਾਲੀ 9 ਬੱਚਿਆਂ ਦੀ ਮਾਂ ਨੂੰ ਮਿਲੀ ਦਰਦਨਾਕ ਮੌਤ

ਲਾਹੌਰ (ਬਿਊਰੋ) : ਪਾਕਿਸਤਾਨ ਵਿਚ ਜਨਾਨੀ ਨੂੰ ਪੱਥਰਾਂ ਨਾਲ ਮਾਰ-ਮਾਰ ਕੇ ਮੌਤ ਦੀ ਸਜ਼ਾ ਦੇਣ ਵਾਲੇ ਬਜ਼ੁਰਗਾਂ ਦੀ ਕਬਾਇਲੀ ਪ੍ਰੀਸ਼ਦ 'ਜਿਰਗਾ' ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ। ਪੁਲਸ ਕੋਲ ਦਰਜ ਮਾਮਲੇ ਅਨੁਸਾਰ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਕਬਾਇਲੀ ਪ੍ਰੀਸ਼ਦ ਚੱਲਦੀ ਹੈ, ਜਿਨ੍ਹਾਂ ਦੀ ਆਪਣੀ ਪ੍ਰੰਪਰਾ ਹੈ। 

ਪੜ੍ਹੋ ਇਹ ਵੀ ਖ਼ਬਰ -  Beauty Tips : ਸਰਦੀਆਂ ’ਚ ਰਸੋਈ ਘਰ ਦੀਆਂ ਇਨ੍ਹਾਂ ਚੀਜ਼ਾਂ ਨਾਲ ਰੱਖੋ ਆਪਣੀ ਚਮੜੀ ਦਾ ਧਿਆਨ

ਦੱਸ ਦੇਈਏ ਕਿ ਇਹ ਲੋਕ ਆਪਣੇ ਪਰਿਵਾਰ ਦੇ ਮਾਣ ਅਤੇ ਸਨਮਾਨ ਨੂੰ ਲੈ ਕੇ 'ਆਨਰ ਕਿਲਿੰਗ' ਕਰ ਦਿੰਦੇ ਹਨ। ਚੱਲ ਰਹੀ ਇਸ ਪੁਰਾਣੀ ਪਰੰਪਰਾ ਨੂੰ ਇੱਥੇ 'ਕਾਰੋ-ਕਾਰੋ' ਦਾ ਨਾਂ ਦਿੱਤਾ ਹੋਇਆ ਹੈ। ਅਜਿਹੇ ਹੀ ਇਕ ਮਾਮਲੇ ਵਿਚ 6 ਲੋਕਾਂ ਨੂੰ ਕਬਾਇਲੀ ਪ੍ਰੀਸ਼ਦ ਵਲੋਂ 9 ਬੱਚਿਆਂ ਦੀ ਮਾਂ ਨੂੰ ਪੱਥਰਾਂ ਨਾਲ ਮਾਰ-ਮਾਰ ਕੇ ਮੌਤ ਦੀ ਸਜ਼ਾ ਦੇ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਲਾਹੌਰ ਤੋਂ 400 ਕਿਲੋਮੀਟਰ ਦੂਰ ਮੁਜ਼ੱਫਰਗੜ੍ਹ ਵਿਚ ਵਾਪਰੀ ਹੈ।

ਪੜ੍ਹੋ ਇਹ ਵੀ ਖ਼ਬਰ - ਟਰੰਪ ਨੇ ਖ਼ੁਦ ਨੂੰ ਦਿੱਤਾ ਮੋਡਰਨਾ ਦੇ ਕੋਰੋਨਾ ਟੀਕੇ ਦੀ ਸਫ਼ਲਤਾ ਦਾ ਸਿਹਰਾ, ਕਿਹਾ ‘ਮੇਰੀ ਵੱਡੀ ਪ੍ਰਾਪਤੀ’

ਜਾਣਕਾਰੀ ਦਿੰਦੇ ਹੋਏ ਇਥੋ ਦੇ ਪੁਲਸ ਅਧਿਕਾਰੀ ਮੇਹਰ ਹੁਸੈਨ ਨੇ ਦੱਸਿਆ ਕਿ ਜਨਾਨੀ ਨੂੰ ਇਕ ਮਰਦ ਨਾਲ ਸਬੰਧ ਰੱਖਣ ਦੇ ਦੋਸ਼ ਵਿਚ ਇਹ ਪੱਥਰ ਮਾਰ-ਮਾਰ ਕੇ ਮੌਤ ਦੀ ਸਜ਼ਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਨਾਨੀ ਨਾਲ ਸਬੰਧ ਰੱਖਣ ਵਾਲੇ ਮਰਦ ਨੂੰ ਵੀ ਜੂਨ ਮਹੀਨੇ ਵਿਚ ਇਸ ਤਰ੍ਹਾਂ ਮਾਰ ਦਿੱਤਾ ਗਿਆ ਸੀ। ਹੁਣ ਇਸ ਘਟਨਾ ਵਿਚ ਸ਼ਾਮਲ ਸਾਰੇ ਜਿਰਗਾ ਮੈਂਬਰਾਂ ਖ਼ਿਲਾਫ਼ ਰਿਪੋਰਟ ਦਰਜ ਕੀਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਖ਼ੁਸ਼ਖ਼ਬਰੀ : ਕੈਨੇਡਾ 'ਚ ‘ਐਂਟਰੀ’ ਕਰਨ ਲਈ ਵਿਦਿਆਰਥੀਆਂ ਨੂੰ ਮਿਲੀ ਹਰੀ ਝੰਡੀ

ਪੜ੍ਹੋ ਇਹ ਵੀ ਖ਼ਬਰ - ਰਾਤ ਨੂੰ ਸੌਣ ਤੋਂ ਪਹਿਲਾਂ ਜ਼ਰੂਰ ਖਾਓ 2 ‘ਲੌਂਗ’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਹਮੇਸ਼ਾ ਲਈ ਮੁਕਤੀ


author

rajwinder kaur

Content Editor

Related News