ਪਾਕਿ : ਜਬਰ ਜ਼ਿਨਾਹ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਲਈ ਬੀਬੀਆਂ ਵੱਲੋਂ ਪ੍ਰਦਰਸ਼ਨ
Monday, Sep 14, 2020 - 06:27 PM (IST)

ਇਸਲਾਮਾਬਾਦ (ਬਿਊਰੋ) : ਪਾਕਿਸਤਾਨ ਵਿਚ ਪਿਛਲੇ ਦਿਨੀਂ ਇਕ ਬੀਬੀ ਨਾਲ ਸਮੂਹਿਕ ਜਬਰ ਜ਼ਿਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਮਾਮਲੇ ਕਾਰਨ ਪਾਕਿਸਤਾਨ ਦੇ ਲੋਕਾਂ ਵਿਚ ਕਾਫੀ ਗੁੱਸਾ ਹੈ।
ਇੱਥੇ ਬੀਬੀਆਂ ਦੇ ਸੰਗਠਨਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਪਾਕਿਸਤਾਨ ਦੇ ਇਕ ਧਾਰਮਿਕ ਸੰਗਠਨ ਜਮਾਤ-ਏ-ਇਸਲਾਮੀ ਨੇ ਹਾਈਵੇਅ 'ਤੇ ਸਮੂਹਿਕ ਜਬਰ ਜ਼ਿਨਾਹ ਦੀ ਆਲੋਚਨਾ ਕੀਤੀ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਲਈ ਉਸ ਦੇ ਕਾਰਕੁੰਨ ਸੜਕਾਂ 'ਤੇ ਉਤਰ ਆਏ ਹਨ।
ਲਾਹੌਰ ਨੇੜੇ ਹਾਈਵੇਅ 'ਤੇ 11 ਸਤੰਬਰ ਦੀ ਰਾਤ ਦੋ ਬੰਦੂਕਧਾਰੀ ਬਲਾਤਕਾਰੀਆਂ ਨੇ ਇਕ ਬੀਬੀ ਦੇ ਨਾਲ ਸਮੂਹਿਕ ਜਬਰ ਜ਼ਿਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ। ਘਟਨਾ ਦੇ ਸਮੇਂ ਪੀੜਤਾ ਦੇ ਤਿੰਨ ਬੱਚੇ ਉੱਥੇ ਮੌਜੂਦ ਸਨ।
ਸਮੂਹਿਕ ਜਬਰ ਜ਼ਿਨਾਹ ਦੇ ਮਾਮਲੇ ਦੇ ਮੁੱਖ ਸ਼ੱਕੀ ਦੀ ਪਛਾਣ ਕਰ ਲਈ ਗਈ ਹੈ। ਸਰਕਾਰ 'ਤੇ ਇਸ ਕਾਂਡ ਦੇ ਅਪਰਾਧੀਆਂ ਨੂੰ ਫਾਂਸੀ ਦੇਣ ਦੇ ਲਈ ਦਬਾਅ ਵੱਧ ਰਿਹਾ ਹੈ ਅਤੇ ਲੋਕ ਪ੍ਰਦਰਸ਼ਨ ਕਰ ਰਹੇ ਹਨ।