ਪਾਕਿਸਤਾਨ : ਅੱਤਵਾਦੀ ਹਮਲੇ ’ਚ ਮੇਜਰ ਸਮੇਤ 2 ਜਵਾਨਾਂ ਦੀ ਮੌਤ
Sunday, Sep 03, 2023 - 04:28 PM (IST)
ਪਿਸ਼ਾਵਰ (ਭਾਸ਼ਾ)- ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਉੱਤਰ-ਪੱਛਮੀ ਕਬਾਇਲੀ ਜ਼ਿਲ੍ਹੇ ਵਿੱਚ ਖੁਫ਼ੀਆ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਪਾਕਿਸਤਾਨੀ ਫੌਜ ਦਾ ਇੱਕ ਮੇਜਰ ਅਤੇ ਇੱਕ ਜਵਾਨ ਮਾਰਿਆ ਗਿਆ। ਫੌਜ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਖ਼ੈਬਰ ਪਖਤੂਨਖਵਾ ਸੂਬੇ ਵਿੱਚ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਅੱਤਵਾਦੀ ਸਮੂਹ ਦੇ ਇੱਕ ਆਤਮਘਾਤੀ ਹਮਲੇ 'ਚ 9 ਜਵਾਨਾਂ ਦੇ ਮਾਰੇ ਜਾਣ ਤੋਂ ਦੋ ਦਿਨ ਬਾਅਦ ਵਾਪਰੀ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਗੁਰਦੁਆਰਾ ਟਾਹਲਾ ਸਾਹਿਬ ਮੱਥਾ ਟੇਕਣ ਜਾ ਰਹੀਆਂ ਦੋ ਔਰਤਾਂ ਦੀ ਮੌਤ
ਫੌਜ ਦੇ ਮੀਡੀਆ ਵਿੰਗ ‘ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼’ ਨੇ ਕਿਹਾ ਕਿ ਇਹ ਮੁਕਾਬਲਾ ਸ਼ੁੱਕਰਵਾਰ ਨੂੰ ਉੱਤਰੀ ਵਜ਼ੀਰਿਸਤਾਨ ਦੇ ਕਬਾਇਲੀ ਜ਼ਿਲ੍ਹੇ ਦੇ ਮੀਰਾਂ ਸ਼ਾਹ ਵਿੱਚ ਹੋਇਆ, ਜਿੱਥੇ ਸੁਰੱਖਿਆ ਬਲਾਂ ਨੇ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਖੁਫ਼ੀਆ ਮੁਹਿੰਮ ਚਲਾਈ ਸੀ। ਬਿਆਨ ਮੁਤਾਬਕ ਫੌਜ ਦੇ ਜਵਾਨਾਂ ’ਤੇ ਅੱਤਵਾਦੀਆਂ ਨੇ ਹਮਲਾ ਕੀਤਾ, ਜਿਸ ਤੋਂ ਬਾਅਦ ਭਿਆਨਕ ਮੁਕਾਬਲਾ ਹੋਇਆ। ਇਸ ਮੁਕਾਬਲੇ ’ਚ ਇਕ ਮੇਜਰ ਅਤੇ ਇਕ ਜਵਾਨ ਮਾਰਿਆ ਗਿਆ। ਗੋਲੀਬਾਰੀ ’ਚ ਇਕ ਅੱਤਵਾਦੀ ਵੀ ਮਾਰਿਆ ਗਿਆ ਹੈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਕੁੜੀ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼, ਪਿਓ ਨੇ ਕਿਹਾ ਮੇਰੀ ਪਤਨੀ ਨੇ ਭਾਬੀਆਂ ਨਾਲ ਮਿਲ ਕੀਤਾ ਕਤਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8