ਪਾਕਿ ਦਸੰਬਰ 2019 ਤੱਕ ਲਗਾਏਗਾ ਅਫਗਾਨ ਸੀਮਾ ''ਤੇ ਕੰਡਿਆਲੀ ਤਾਰ

12/16/2018 1:22:21 PM

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨੀ ਫੌਜ ਨੇ ਕਿਹਾ ਹੈ ਕਿ 2,600 ਕਿਲੋਮੀਟਰ ਲੰਬੀ ਅਫਗਾਨ ਸਰਹੱਦ ਦੇ ਇਕ ਮਹੱਤਵਪੂਰਨ ਹਿੱਸੇ 'ਤੇ ਕੰਡਿਆਲੀ ਤਾਰ ਲਗਾਉਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਬਾਕੀ ਦਾ ਕੰਮ ਅਗਲੇ ਸਾਲ ਦੇ ਅਖੀਰ ਤੱਕ ਪੂਰਾ ਹੋ ਜਾਵੇਗਾ। ਪਾਕਿਸਤਾਨ ਨੇ ਖੁੱਲ੍ਹੀ ਸਰਹੱਦ 'ਤੇ ਕੰਡਿਆਲੀ ਤਾਰ ਲਗਾਉਣ ਲਈ ਅਰਬਾਂ ਰੁਪਏ ਖਰਚ ਕੀਤੇ ਹਨ। ਇਮਰਾਨ ਖਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਾਲ ਵਿਚ ਹੀ ਸਰਹੱਦ 'ਤੇ ਵਾੜ ਲਗਾਉਣ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ 20 ਅਰਬ ਰੁਪਏ ਜਾਰੀ ਕੀਤੇ ਸਨ। ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਸ਼ਨੀਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਕੁੱਲ 2,611 ਕਿਲੋਮੀਟਰ ਲੰਬੀ ਸਰਹੱਦ ਦੇ 802 ਕਿਲੋਮੀਟਰ ਦੇ ਹਿੱਸੇ 'ਤੇ ਵਾੜ ਲਗਾਉਣ ਦਾ ਕੰਮ ਪੂਰਾ ਹੋ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਫੌਜ ਦੇ ਉਦੇਸ਼ ਦਸੰਬਰ 2019 ਤੱਕ ਸਰਹੱਦ 'ਤੇ ਕੰਡਿਆਲੀ ਤਾਰ ਲਗਾਉਣ ਦਾ ਕੰਮ ਪੂਰਾ ਕਰ ਲੈਣ ਦਾ ਹੈ।


Vandana

Content Editor

Related News