ਪਾਕਿਸਤਾਨੀ ਫ਼ੌਜ ਨੇ ਹਜ਼ਾਰਾਂ ਲੋਕਾਂ ਨੂੰ ਕੀਤਾ ਅਗਵਾ ! 3 ਲਾਸ਼ਾਂ ਮਿਲਣ ਨਾਲ ਫੈਲੀ ਸਨਸਨੀ
Friday, Jul 11, 2025 - 01:47 PM (IST)

ਗੁਰਦਾਸਪੁਰ/ਬਲੋਚਿਸਤਾਨ (ਵਿਨੋਦ) : ਬਲੋਚਿਸਤਾਨ ਦੇ ਡਾਕੀ ਜ਼ਿਲ੍ਹੇ ਦੇ ਯਾਰੋਸ਼ਹਿਰ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਇਕ ਨਦੀ ਵਿਚੋਂ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ, ਜਿਸ ਨਾਲ ਯੋਜਨਾਬੱਧ ਕਾਰਵਾਈ ਦੇ ਵਿਰੁੱਧ ਪਰਿਵਾਰਾਂ ਤੇ ਕਾਰਕੁੰਨਾਂ ਵਲੋਂ ਨਵੇਂ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਤਿੰਨ ਨੌਜਵਾਨਾਂ ਨੂੰ ਕੁਝ ਦਿਨ ਪਹਿਲਾਂ ਹੀ ਪਾਕਿਸਤਾਨੀ ਫੌਜ ਦੁਆਰਾ ਅਗਵਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਭਾਰਤੀ ਟੀਮ ਨੇ ਇੰਗਲੈਂਡ ਖ਼ਿਲਾਫ਼ ਰਚਿਆ ਇਤਿਹਾਸ ! ਪਹਿਲੀ ਵਾਰ ਹਾਸਲ ਕੀਤਾ ਇਹ ਮੁਕਾਮ
ਸਰਹੱਦ ਪਾਰ ਦੇ ਸੂਤਰਾਂ ਅਨੁਸਾਰ ਬਲੋਚ ਨੌਜਵਾਨਾਂ ਦੇ ਜ਼ਬਰਦਸਤੀ ਲਾਪਤਾ ਹੋਣ ਦੀਆਂ ਰਿਪੋਰਟਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਵਿਚ ਤਿੰਨ ਨਵੇਂ ਮਾਮਲੇ ਸ਼ਾਮਲ ਹਨ ਜਿਨ੍ਹਾਂ ਵਿਚ ਬਲੋਚ ਨੌਜਵਾਨਾਂ ਨੂੰ ਪਾਕਿਸਤਾਨੀ ਸੁਰੱਖਿਆ ਬਲਾਂ ਦੁਆਰਾ ਕਥਿਤ ਤੌਰ ’ਤੇ ਅਗਵਾ ਕੀਤਾ ਗਿਆ ਹੈ। ਬਲੋਚਿਸਤਾਨ ਦੇ ਲੋਕਾਂ ਨੇ ਦੋਸ਼ ਲਾਇਆ ਕਿ ਪਾਕਿਸਤਾਨੀ ਫੌਜ ਨੇ ਹਜ਼ਾਰਾਂ ਨੌਜਵਾਨਾਂ ਨੂੰ ਅਗਵਾ ਕਰ ਲਿਆ ਹੈ ਅਤੇ ਉਨ੍ਹਾਂ ਦਾ ਠਿਕਾਣਾ ਅਜੇ ਵੀ ਅਣਜਾਣ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e