ਪਾਕਿਸਤਾਨੀ ਫੌਜ ਦੇ ਕਾਫਲੇ ''ਤੇ ਵੱਡਾ ਹਮਲਾ, 23 ਤੋਂ ਵੱਧ ਸੈਨਿਕਾਂ ਦੇ ਮਾਰੇ ਜਾਣ ਦਾ ਖਦਸ਼ਾ

Sunday, Sep 13, 2026 - 05:19 PM (IST)

ਪਾਕਿਸਤਾਨੀ ਫੌਜ ਦੇ ਕਾਫਲੇ ''ਤੇ ਵੱਡਾ ਹਮਲਾ, 23 ਤੋਂ ਵੱਧ ਸੈਨਿਕਾਂ ਦੇ ਮਾਰੇ ਜਾਣ ਦਾ ਖਦਸ਼ਾ

ਇੰਟਰਨੈਸ਼ਨਲ ਡੈਸਕ: ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਦੇ ਲਾਸਬੇਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ 'ਤੇ ਇੱਕ ਵੱਡਾ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਹੈ। ਕਰਾਚੀ ਅਤੇ ਕਵੇਟਾ ਨੂੰ ਜੋੜਨ ਵਾਲੇ N-25 ਰਾਸ਼ਟਰੀ ਰਾਜਮਾਰਗ 'ਤੇ ਪਾਕਿਸਤਾਨੀ ਫੌਜ ਦੀ ਫਰੰਟੀਅਰ ਫੋਰਸ ਦੇ ਲਗਭਗ 15 ਵਾਹਨਾਂ ਦੇ ਕਾਫਲੇ ਨੂੰ ਨਿਸ਼ਾਨਾ ਬਣਾ ਕੇ ਧਮਾਕਾ ਕੀਤਾ ਗਿਆ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਲਾਸਬੇਲਾ ਦੇ ਕਸ਼ਾਰੀ ਇਲਾਕੇ ਵਿੱਚ ਹੋਏ ਇਸ ਹਮਲੇ ਵਿੱਚ 23 ਤੋਂ ਵੱਧ ਸੈਨਿਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। 

ਪੜ੍ਹੋ ਇਹ ਅਹਿਮ ਖ਼ਬਰ-   ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ 

ਧਮਾਕੇ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਦੀ ਇੱਕ ਗੱਡੀ ਨੂੰ ਭਿਆਨਕ ਅੱਗ ਲੱਗ ਗਈ ਅਤੇ ਜ਼ਖਮੀ ਜਵਾਨਾਂ ਨੂੰ ਇਲਾਜ ਲਈ ਨੇੜਲੇ ਬੇਲਾ ਕੈਂਪ ਵਿੱਚ ਭਰਤੀ ਕਰਵਾਇਆ ਗਿਆ । ਇਸ ਘਾਤਕ ਹਮਲੇ ਦੀ ਜ਼ਿੰਮੇਵਾਰੀ ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਵੱਲ ਲਈ ਜਾ ਰਹੀ ਹੈ, ਜੋ ਪਿਛਲੇ ਕਈ ਮਹੀਨਿਆਂ ਤੋਂ ਇਲਾਕੇ ਵਿੱਚ ਸਰਕਾਰੀ ਇਮਾਰਤਾਂ, ਹਾਈਵੇਅ ਅਤੇ ਫੌਜੀ ਕਾਫਲਿਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਘਟਨਾ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ N-25 ਹਾਈਵੇਅ ਨੂੰ ਆਵਾਜਾਈ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ ਅਤੇ ਪੂਰੇ ਖੇਤਰ ਨੂੰ ਘੇਰ ਕੇ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਪਾਕਿਸਤਾਨੀ ਫੌਜ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਵਿਸਥਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਮ੍ਰਿਤਕਾਂ ਦੀ ਗਿਣਤੀ ਬਾਰੇ ਅੰਕੜਾ ਬਦਲ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News