ਪਾਕਿਸਤਾਨੀ ਸੈਨਾ ਨੇ 17 ਅੱਤਵਾਦੀ ਕੀਤੇ ਢੇਰ
Saturday, Nov 30, 2024 - 01:43 PM (IST)
ਪੇਸ਼ਾਵਰ (ਭਾਸ਼ਾ)- ਪਾਕਿਸਤਾਨੀ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਖੈਬਰ ਪਖਤੂਨਖਵਾ ਸੂਬੇ ਵਿਚ ਦੋ ਵੱਖ-ਵੱਖ ਆਪਰੇਸ਼ਨਾਂ ਵਿਚ ਹੈਲੀਕਾਪਟਰਾਂ ਨਾਲ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕਰਕੇ 17 ਅੱਤਵਾਦੀਆਂ ਨੂੰ ਮਾਰ ਦਿੱਤਾ। ਫੌਜ ਦੇ ਸੂਤਰਾਂ ਮੁਤਾਬਕ ਗੁਪਤ ਸੂਚਨਾ ਦੇ ਆਧਾਰ 'ਤੇ ਬੰਨੂ ਅਤੇ ਉੱਤਰੀ ਵਜ਼ੀਰਿਸਤਾਨ ਜ਼ਿਲਿਆਂ 'ਚ ਇਹ ਆਪਰੇਸ਼ਨ ਚਲਾਇਆ ਗਿਆ। ਸੁਰੱਖਿਆ ਬਲਾਂ ਨੇ ਬੰਨੂ ਜ਼ਿਲੇ ਦੇ ਬਕਾ ਖੇਲ ਇਲਾਕੇ 'ਚ ਹਾਫਿਜ਼ ਗੁਲਬਹਾਦੁਰ ਗਰੁੱਪ ਦੇ ਅੱਤਵਾਦੀਆਂ ਦੇ ਟਿਕਾਣੇ 'ਤੇ ਹੈਲੀਕਾਪਟਰ ਨਾਲ ਕੀਤੇ ਹਮਲੇ 'ਚ 12 ਅੱਤਵਾਦੀਆਂ ਨੂੰ ਮਾਰ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ- ਚੀਨ 'ਚ ਮਿਲਿਆ ਦੁਨੀਆ ਦਾ ਸਭ ਤੋਂ ਵੱਡਾ Gold ਭੰਡਾਰ, ਕੀਮਤ 7 ਲੱਖ ਕਰੋੜ ਰੁਪਏ
ਦੂਜੀ ਕਾਰਵਾਈ ਉੱਤਰੀ ਵਜ਼ੀਰਿਸਤਾਨ ਦੇ ਮੀਰ ਅਲੀ ਦੇ ਹਸੋ ਖੇਲ ਇਲਾਕੇ 'ਚ ਕੀਤੀ ਗਈ, ਜਿੱਥੇ ਪੰਜ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕੀਤਾ ਗਿਆ ਹੈ। ਸੁਰੱਖਿਆ ਬਲਾਂ ਨੇ ਮਾਰੇ ਗਏ ਅੱਤਵਾਦੀਆਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਸੁਰੱਖਿਆ ਬਲਾਂ ਦੀ ਮਦਦ ਲਈ ਵਾਧੂ ਬਲਾਂ ਨੂੰ ਰਵਾਨਾ ਕੀਤਾ ਗਿਆ ਹੈ ਅਤੇ ਆਪਰੇਸ਼ਨ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।