ਪਾਕਿਸਤਾਨੀ ਫੌਜ ਨੇ 6 ਬਲੋਚ ਅੱਤਵਾਦੀਆਂ ਨੂੰ ਕੀਤਾ ਢੇਰ

Monday, Jun 20, 2022 - 02:32 PM (IST)

ਪਾਕਿਸਤਾਨੀ ਫੌਜ ਨੇ 6 ਬਲੋਚ ਅੱਤਵਾਦੀਆਂ ਨੂੰ ਕੀਤਾ ਢੇਰ

ਇਸਲਾਮਾਬਾਦ — ਪਾਕਿਸਤਾਨੀ ਫੌਜ ਨੇ ਐਤਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਉਨ੍ਹਾਂ ਨੇ ਬਲੋਚਿਸਤਾਨ ਲਿਬਰੇਸ਼ਨ ਫਰੰਟ (BLF) ਦੇ 6 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।

ਪਾਕਿਸਤਾਨੀ ਫੌਜ ਦੇ ਜਨਸੰਪਰਕ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਖੇਤਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਮੱਧ ਮਕਰਾਨ ਪਹਾੜੀ ਸ਼੍ਰੇਣੀ ਦੇ ਜਨਰਲ ਖੇਤਰ 'ਚ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਫੌਜ ਦੀ ਘੇਰਾਬੰਦੀ ਤੋਂ ਬਾਅਦ ਹੋਈਆਂ ਝੜਪਾਂ ਵਿੱਚ ਬਲੋਚ ਅੱਤਵਾਦੀ ਮਾਰੇ ਗਏ।

ਆਈਐਸਪੀਆਰ ਦੇ ਬਿਆਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਅੱਤਵਾਦੀ ਪੰਜਗੁਰ ਦੇ ਪੁਰਮ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਬਲਾਂ ਦੇ ਕਾਫਲਿਆਂ 'ਤੇ ਹਾਲ ਹੀ ਵਿਚ ਸ਼ਕਤੀਸ਼ਾਲੀ ਵਿਸਫੋਟਕ (ਆਈਈਡੀ) ਲਗਾਉਣ ਤੋਂ ਇਲਾਵਾ ਪਾਕਿਸਤਾਨੀ ਸੁਰੱਖਿਆ ਬਲਾਂ 'ਤੇ ਹਮਲਾ ਕਰਨ ਵਿਚ ਸ਼ਾਮਲ ਸਨ। ਬਲੋਚਿਸਤਾਨ ਪਾਕਿਸਤਾਨ ਦਾ ਸਭ ਤੋਂ ਪਛੜਿਆ ਸੂਬਾ ਹੈ ਅਤੇ ਦਹਾਕਿਆਂ ਤੋਂ ਆਜ਼ਾਦੀ ਦੀ ਲੜਾਈ ਲੜ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News