ਪਾਕਿ ਨਾਗਰਿਕ ਨੇ ਆਸਟ੍ਰੇਲੀਆ ’ਚ ਸ੍ਰੀ ਗੁਟਕਾ ਸਾਹਿਬ ਦੀ ਕੀਤੀ ਬੇਅਦਬੀ, ਅਗਲੇ ਮਹੀਨੇ ਸੁਣਾਈ ਜਾਵੇਗੀ ਸਜ਼ਾ
Saturday, Oct 05, 2024 - 10:06 AM (IST)
ਗੁਰਦਾਸਪੁਰ (ਵਿਨੋਦ) : ਪਾਕਿਸਤਾਨੀ ਨਾਗਰਿਕ ਖਿਜ਼ਰ ਹਯਾਤ ਨੇ ਕੈਨਿੰਗ ਵੈੱਲ, ਪਰਥ, ਆਸਟ੍ਰੇਲੀਆ ਵਿਚ ਇਕ ਗੁਰਦੁਆਰੇ ਦੇ ਬਾਹਰ ਸ੍ਰੀ ਗੁਟਕਾ ਸਾਹਿਬ ਦਾ ਅਪਮਾਨ ਕੀਤਾ ਸੀ ਅਤੇ ਉਸ ਨੇ ਇਸ ਗੁਨਾਹ ਨੂੰ ਕਬੂਲ ਕਰ ਲਿਆ ਹੈ।
ਇਹ ਵੀ ਪੜ੍ਹੋ: ਪਾਕਿਸਤਾਨ: ਪੁਲਸ ਨੇ ਇਮਰਾਨ ਖਾਨ ਦੀਆਂ ਭੈਣਾਂ ਨੂੰ ਕੀਤਾ ਗ੍ਰਿਫ਼ਤਾਰ
ਸੂਤਰਾਂ ਮੁਤਾਬਕ ਪਾਕਿਸਤਾਨੀ ਨਾਗਰਿਕ ਖਿਜ਼ਰ ਹਯਾਤ ਨੇ ਸ੍ਰੀ ਗੁਟਕਾ ਸਾਹਿਬ ਦਾ ਅਪਮਾਨ ਕਰਨ ਅਤੇ ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਪੋਸਟ ਕਰਨ ਦਾ ਜੁਰਮ ਕਬੂਲ ਕਰ ਲਿਆ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਸਮੇਤ ਹੋਰ ਭਾਈਚਾਰਿਆਂ ਦੇ ਲੋਕਾਂ ਨੇ ਇਸ ’ਤੇ ਇਤਰਾਜ਼ ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਸੀ।
ਇਹ ਵੀ ਪੜ੍ਹੋ: ਇਮਰਾਨ ਖਾਨ ਦੀ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਪਾਕਿਸਤਾਨ 'ਚ ਵਧਾਈ ਗਈ ਸੁਰੱਖਿਆ
ਅਦਾਲਤ ਨੇ ਮੁਲਜ਼ਮ ਖਿਜ਼ਰ ਹਯਾਤ ਨੂੰ ਦੋਸ਼ੀ ਪਾਇਆ ਤੇ 10,000 ਡਾਲਰ ਦੇ ਮੁਚਲਕੇ ’ਤੇ ਜ਼ਮਾਨਤ ਦੇ ਦਿੱਤੀ ਤੇ ਕਈ ਸ਼ਰਤਾਂ ਵੀ ਲਾਈਆਂ। ਖਿਜ਼ਰ ਹਯਾਤ ਨੂੰ ਅਗਲੇ ਮਹੀਨੇ ਸਜ਼ਾ ਸੁਣਾਈ ਜਾਵੇਗੀ।
ਇਹ ਵੀ ਪੜ੍ਹੋ: ਦਰਦਨਾਕ ਹਾਦਸਾ; 270 ਤੋਂ ਵੱਧ ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਝੀਲ 'ਚ ਡੁੱਬੀ, ਹੁਣ ਤੱਕ 87 ਲਾਸ਼ਾਂ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8