ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ 'ਤੇ ਟੋਰਾਂਟੋ 'ਚ ਪਾਕਿਸਤਾਨੀ ਭਾਈਚਾਰੇ ਵੱਲੋਂ ਭਾਰੀ ਵਿਰੋਧ

Wednesday, May 10, 2023 - 10:22 AM (IST)

ਟੋਰਾਂਟੋ : ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਕਿਸਤਾਨ ਸਮੇਤ ਦੁਨੀਆ ਭਰ ਦੇ ਵੱਖ-ਵੱਖ ਹਿੱਸਿਆਂ ਵਿਚ ਵੱਸਦੇ ਉਸ ਦੇ ਸਮਰਥਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿਚ ਵੀ ਪਾਕਿਸਤਾਨ ਭਾਈਚਾਰੇ ਦੇ ਕੁਝ ਮੈਂਬਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਸਬੰਧੀ ਕੁਝ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਉੱਧਰ ਪਾਕਿਸਤਾਨ ਤੋਂ ਵੀ ਹਿੰਸਾ ਦੀਆਂ ਖ਼ਬਰਾਂ ਆ ਰਹੀਆਂ ਹਨ। ਇਮਰਾਨ ਦੇ ਸਮਰਥਕ ਅੱਗਜ਼ਨੀ ਅਤੇ ਭੰਨਤੋੜ ਕਰ ​​ਰਹੇ ਹਨ। ਇਸ ਦੌਰਾਨ ਇਮਰਾਨ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਵੀ ਝਟਕਾ ਲੱਗਾ ਹੈ। ਹਾਈ ਕੋਰਟ ਨੇ ਇਮਰਾਨ ਦੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਿਆ ਹੈ।

ਇਮਰਾਨ ਦੀ ਪਾਰਟੀ ਪੀਟੀਆਈ ਨੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ। ਹਿੰਸਾ ਦੇ ਮੱਦੇਨਜ਼ਰ ਪੂਰੇ ਪਾਕਿਸਤਾਨ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪਾਕਿਸਤਾਨ ਵਿੱਚ ਮੋਬਾਈਲ ਇੰਟਰਨੈਟ ਤੋਂ ਬਾਅਦ ਟਵਿੱਟਰ ਸੇਵਾ ਬੰਦ ਹੋ ਗਈ ਹੈ। ਪਾਕਿਸਤਾਨ ਟੈਲੀਕਾਮ ਅਥਾਰਟੀ ਨੇ ਪੁਸ਼ਟੀ ਕੀਤੀ ਕਿ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ 'ਤੇ ਦੇਸ਼ ਭਰ ਵਿੱਚ ਮੋਬਾਈਲ ਬ੍ਰਾਡਬੈਂਡ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਟਸਐਪ ਅਤੇ ਫੇਸਬੁੱਕ ਸਮੇਤ ਸਾਰੀਆਂ ਸੋਸ਼ਲ ਮੀਡੀਆ ਸਾਈਟਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਦੇ ਫ਼ੈਸਲੇ 'ਤੇ ਚੀਨ ਦਾ ਪਲਟਵਾਰ, ਕੈਨੇਡੀਅਨ ਡਿਪਲੋਮੈਟ ਨੂੁੰ ਦੇਸ਼ ਛੱਡਣ ਦੇ ਦਿੱਤੇ ਨਿਰਦੇਸ਼

ਇਮਰਾਨ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਮੰਗਲਵਾਰ ਨੂੰ ਕੁਝ ਮਾਮਲਿਆਂ ਦੀ ਸੁਣਵਾਈ ਲਈ ਇਸਲਾਮਾਬਾਦ ਹਾਈ ਕੋਰਟ ਪਹੁੰਚੇ ਸਨ। ਜਿਵੇਂ ਹੀ ਇਮਰਾਨ ਖਾਨ ਦੀ ਕਾਰ ਹਾਈ ਕੋਰਟ ਦੇ ਅੰਦਰ ਦਾਖਲ ਹੁੰਦੀ ਹੈ, ਉਵੇਂ ਹੀ ਨੀਮ ਫੌਜੀ ਬਲ ਦੇ ਜਵਾਨ ਹਾਈ ਕੋਰਟ ਦੇ ਅੰਦਰ ਦਾਖਲ ਹੁੰਦੇ ਹਨ। ਜਦੋਂ ਇਮਰਾਨ ਖਾਨ ਇਸਲਾਮਾਬਾਦ ਹਾਈ ਕੋਰਟ ਦੇ ਅੰਦਰ ਆਪਣਾ ਬਾਇਓਮੈਟ੍ਰਿਕਸ ਕਰਵਾ ਰਹੇ ਸਨ ਤਾਂ ਪਾਕਿਸਤਾਨੀ ਫੌਜ ਦੇ ਰੇਂਜਰਾਂ ਨੇ ਸ਼ੀਸ਼ੇ ਤੋੜ ਕੇ ਕਮਰੇ ਵਿਚ ਦਾਖਲ ਹੋ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਮਰਾਨ ਦੀ ਪਾਰਟੀ ਪੀਟੀਆਈ ਨੇ ਸ਼ੁਰੂ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਅਗਵਾ ਕਰਾਰ ਦਿੱਤਾ ਸੀ। 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News