ਪਾਕਿ ਅਦਾਲਤ ਨੇ ਭਗਤ ਸਿੰਘ ਦੀ ਬਰਸੀ ਸਮਾਗਮਾਂ ਸਬੰਧੀ ਦਿੱਤਾ ਨਿਰਦੇਸ਼

Tuesday, Mar 19, 2024 - 06:09 PM (IST)

ਲਾਹੌਰ (ਭਾਸ਼ਾ): ਪਾਕਿਸਤਾਨ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਲਾਹੌਰ ਦੇ ਪੁਲਸ ਮੁਖੀ ਨੂੰ ਆਜ਼ਾਦੀ ਘੁਲਾਟੀਏ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ 93ਵੀਂ ਬਰਸੀ ਦੇ ਮੌਕੇ ਅਗਲੇ ਹਫ਼ਤੇ ਹੋਣ ਵਾਲੇ ਜਸ਼ਨਾਂ ਲਈ ਸਖ਼ਤ ਸੁਰੱਖਿਆ ਦੀ ਬੇਨਤੀ 'ਤੇ ਫੈ਼ੈਸਲਾ ਕਰਨ ਦਾ ਨਿਰਦੇਸ਼ ਦਿੱਤਾ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਵਕੀਲ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਪਿਛਲੇ ਹਫਤੇ ਲਾਹੌਰ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਸਰਕਾਰ ਨੂੰ ਸਖ਼ਤ ਸੁਰੱਖਿਆ ਮੁਹੱਈਆ ਕਰਵਾਉਣ ਅਤੇ 23 ਮਾਰਚ ਨੂੰ ਇੱਥੇ ਸ਼ਾਦਮਾਨ ਚੌਕ ਵਿਖੇ ਹੋਣ ਵਾਲੇ ਸਮਾਗਮ ਲਈ 'ਵਾਕ-ਥਰੂ' ਗੇਟ ਲਗਾਉਣ ਦੇ ਨਿਰਦੇਸ਼ ਦੇਣ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। 

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ ਦੀ ਰਾਜਨੀਤੀ 'ਚ ਆਸਿਫਾ ਭੁੱਟੋ ਦੀ ਐਂਟਰੀ, ਪਿਓ ਵੱਲੋਂ ਛੱਡੀ ਸੀਟ ਤੋਂ ਭਰੀ ਨਾਮਜ਼ਦਗੀ

ਪਟੀਸ਼ਨ 'ਤੇ ਸੁਣਵਾਈ ਦੌਰਾਨ ਲਾਹੌਰ ਹਾਈ ਕੋਰਟ ਦੇ ਜਸਟਿਸ ਸ਼ਾਹਿਦ ਕਰੀਮ ਨੇ ਲਾਹੌਰ ਪੁਲਸ ਮੁਖੀ ਨੂੰ ਉਕਤ ਸਮਾਗਮ ਲਈ ਸਖ਼ਤ ਸੁਰੱਖਿਆ ਸਬੰਧੀ ਕੁਰੈਸ਼ੀ ਦੀ ਅਰਜ਼ੀ 'ਤੇ ਫ਼ੈਸਲਾ ਕਰਨ ਦਾ ਨਿਰਦੇਸ਼ ਦਿੱਤਾ। ਕੁਰੈਸ਼ੀ ਨੇ ਆਪਣੀ ਪਟੀਸ਼ਨ 'ਚ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਸ਼ਾਦਮਾਨ ਚੌਂਕ 'ਚ ਕਰਵਾਏ ਜਾ ਰਹੇ ਸਮਾਗਮ 'ਚ ਸੁਰੱਖਿਆ ਪ੍ਰਬੰਧਾਂ ਦੀ ਉਨ੍ਹਾਂ ਦੀ ਬੇਨਤੀ 'ਤੇ ਗੌਰ ਨਹੀਂ ਕੀਤਾ, ਜਿੱਥੇ 93 ਸਾਲ ਪਹਿਲਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦਿੱਤੀ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News