ਪਾਕਿਸਤਾਨੀ ਅਦਾਲਤ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ''ਚ ਇਮਰਾਨ ਖਾਨ ਨੂੰ ਠਹਿਰਾਇਆ ਦੋਸ਼ੀ

Wednesday, May 10, 2023 - 05:31 PM (IST)

ਇਸਲਾਮਾਬਾਦ (ਪੀ. ਟੀ. ਆਈ.)- ਪਾਕਿਸਤਾਨ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਇਮਰਾਨ ਖਾਨ ਨੂੰ ਦੋਸ਼ੀ ਠਹਿਰਾਇਆ, ਜੋ ਇਕ ਦਿਨ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਪ੍ਰਧਾਨ ਮੰਤਰੀ ਲਈ ਇਕ ਹੋਰ ਨਵੀਂ ਮੁਸੀਬਤ ਹੈ। ਖਾਨ (70) ਨੂੰ ਨੀਮ ਫੌਜੀ ਬਲ ਨੇ ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਅਹਾਤੇ ਤੋਂ ਗ੍ਰਿਫ਼ਤਾਰ ਕੀਤਾ ਸੀ। ਖਾਨ 'ਤੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਤੋਸ਼ਾਖਾਨੇ ਤੋਂ ਮਹਿੰਗੀ ਘੜੀ ਸਮੇਤ ਤੋਹਫ਼ੇ ਖਰੀਦਣ ਅਤੇ ਮੁਨਾਫੇ ਲਈ ਉਹਨਾਂ ਨੂੰ ਵੇਚਣ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-US, UK ਅਤੇ Canada ਨੇ ਨਾਗਰਿਕਾਂ ਲਈ ਪਾਕਿਸਤਾਨ ਦੀ ਯਾਤਰਾ ਸਬੰਧੀ ਐਡਵਾਇਜ਼ਰੀ ਕੀਤੀ ਜਾਰੀ

ਤੋਸ਼ਾਖਾਨਾ 1974 ਵਿੱਚ ਸਥਾਪਿਤ ਕੀਤਾ ਗਿਆ ਸੀ। ਇਹ ਵਿਭਾਗ ਕੈਬਨਿਟ ਡਿਵੀਜ਼ਨ ਦੇ ਪ੍ਰਸ਼ਾਸਨਿਕ ਕੰਟਰੋਲ ਅਧੀਨ ਆਉਂਦਾ ਹੈ। ਹਾਕਮਾਂ, ਸੰਸਦ ਮੈਂਬਰਾਂ, ਨੌਕਰਸ਼ਾਹਾਂ ਅਤੇ ਰਾਜ ਦੇ ਮੁਖੀਆਂ ਅਤੇ ਵਿਦੇਸ਼ੀ ਪਤਵੰਤਿਆਂ ਤੋਂ ਪ੍ਰਾਪਤ ਮਹਿੰਗੇ ਤੋਹਫ਼ੇ ਤੋਸ਼ਾਖਾਨੇ ਵਿੱਚ ਰੱਖੇ ਜਾਂਦੇ ਹਨ। ਬੁੱਧਵਾਰ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਪ੍ਰਧਾਨ 'ਤੇ ਅਦਾਲਤ ਨੇ ਤੋਸ਼ਾਖਾਨਾ ਮਾਮਲੇ 'ਚ ਦੋਸ਼ ਆਇਦ ਕੀਤੇ ਹਨ। ਖਾਨ ਨੂੰ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਹੁਮਾਯੂੰ ਦਿਲਾਵਰ ਨੇ ਕੇਸ ਦੀ ਸੁਣਵਾਈ ਕੀਤੀ। ਇਹ ਕੇਸ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਪਿਛਲੇ ਸਾਲ ਦਾਇਰ ਕੀਤਾ ਸੀ ਅਤੇ ਖਾਨ ਪਿਛਲੇ ਮਹੀਨਿਆਂ ਵਿੱਚ ਕਈ ਸੁਣਵਾਈਆਂ ਤੋਂ ਖੁੰਝ ਗਏ ਸਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News