ਪਾਕਿ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਸ਼ਹਿਬਾਜ਼ ਸ਼ਰੀਫ ਨੂੰ ਦਿੱਤੀ ਜ਼ਮਾਨਤ

04/23/2021 3:45:06 PM

ਲਾਹੌਰ (ਬਿਊਰੋ): ਪਾਕਿਸਤਾਨ ਦੀ ਇਕ ਅਦਾਲਤ ਨੇ ਵਿਰੋਧੀ ਧਿਰ ਦੇ ਨੇਤਾ ਅਤੇ ਪੀ.ਐੱਮ.ਐੱਲ.-ਐੱਨ. ਪ੍ਰਮੁੱਖ ਸ਼ਹਿਬਾਜ਼ ਸ਼ਰੀਫ ਨੂੰ ਮਨੀ ਲਾਂਡਰਿੰਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਵਿਚ ਵੀਰਵਾਰ ਨੂੰ ਜ਼ਮਾਨਤ ਦੇ ਦਿੱਤੀ। ਲਾਹੌਰ ਹਾਈ ਕੋਰਟ ਦੇ ਜੱਜ ਅਲੀ ਬਕਰ ਨਜ਼ਫੀ ਦੀ ਅਗਵਾਈ ਵਾਲੀ ਤਿੰਨ ਜੱਜਾਂ ਦੀ ਬੈਂਚ ਨੇ 69 ਸਾਲਾ ਸ਼ਹਿਬਾਜ਼ ਦੀ ਜ਼ਮਾਨਤ ਦੇ ਪੱਖ ਵਿਚ ਸਰਬ ਸੰਮਤੀ ਨਾਲ ਫ਼ੈਸਲਾ ਦਿੱਤਾ। ਗੌਰਤਲਬ ਹੈ ਕਿ ਸ਼ਹਿਬਾਜ਼ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਛੋਟੇ ਭਰਾ ਹਨ।

ਪੜ੍ਹੋ ਇਹ ਅਹਿਮ ਖਬਰ- ਸ਼ਖਸ ਨੇ ਆਪਣੀ ਮਾਂ ਦਾ ਕਤਲ ਕਰ ਕੀਤੇ 1000 ਟੁੱਕੜੇ, ਫਿਰ ਕੁੱਤੇ ਨਾਲ ਮਿਲ ਕੇ ਖਾਧੇ

ਸ਼ੁੱਕਰਵਾਰ ਨੂੰ ਹੋ ਸਕਦੇ ਹਨ ਰਿਹਾਅ
ਤਿੰਨ ਜੱਜਾਂ ਦੀ ਬੈਂਚ ਨੇ 50-50 ਲੱਖ ਪਾਕਿਸਤਾਨੀ ਰੁਪਏ ਦੇ ਦੋ ਨਿੱਜੀ ਮੁਚਲਕਿਆਂ 'ਤੇ ਸ਼ਹਿਬਾਜ਼ ਨੂੰ ਜ਼ਮਾਨਤ ਦਿੱਤੀ ਹੈ। ਸ਼ੁੱਕਰਵਾਰ ਤੱਕ ਉਹਨਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤੇ ਜਾਣ ਦੀ ਆਸ ਹੈ। ਸ਼ਹਿਬਾਜ਼ ਨੂੰ ਮਨੀ ਲਾਂਡਰਿੰਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਵਿਚ ਰਾਸ਼ਟਰੀ ਜਵਾਬਦੇਹੀ ਬਿਊਰੋ ਨੇ ਸਤੰਬਰ ਵਿਚ ਗ੍ਰਿਫ਼ਤਾਰ ਕੀਤਾ ਸੀ। ਇੱਥੇ ਦੱਸ ਦਈਏ 69 ਸਾਲਾ ਸਹਿਬਾਜ਼ 2008 ਤੋਂ 2018 ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 

ਪੜ੍ਹੋ ਇਹ ਅਹਿਮ ਖਬਰ- ਕੈਨੇਡਾ ਨੇ ਭਾਰਤ-ਪਾਕਿਸਤਾਨ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਲਾਈ ਰੋਕ

ਨੋਟ- ਮਨੀ ਲਾਂਡਰਿੰਗ ਮਾਮਲੇ 'ਚ ਸ਼ਹਿਬਾਜ਼ ਸ਼ਰੀਫ ਨੂੰ ਮਿਲੀ ਜਮਾਨਤ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana