ਪਾਕਿਸਤਾਨੀ ਪ੍ਰਸ਼ੰਸਕਾਂ ਨੇ ਦਿਖਾਇਆ ਗੁੱਸਾ, ਹਾਰ ਹੋਣ 'ਤੇ ਫਿਰ ਭੰਨ੍ਹ'ਤੇ TV
Sunday, Feb 23, 2025 - 10:57 PM (IST)

ਜਲੰਧਰ : ਆਈਸੀਸੀ ਚੈਂਪੀਅਨਜ਼ ਟਰਾਫੀ 2025 ਵਿੱਚ ਅੱਜ (23 ਫਰਵਰੀ) ਭਾਰਤੀ ਟੀਮ ਹੱਥੋਂ ਪਾਕਿਸਤਾਨ ਦੀ ਕਰਾਰੀ ਹਾਰ ਹੋਈ ਹੈ। ਇਸ ਦੌਰਾਨ ਪਾਕਿਸਤਾਨ ਦੇ ਆਸਾਨ 241 ਦੌੜਾਂ ਦੇ ਟੀਚੇ ਨੂੰ ਭਾਰਤੀ ਟੀਮ ਨੇ 6 ਵਿਕਟਾਂ ਨਾਲ ਹਾਸਲ ਕਰ ਲਿਆ। ਇਸ ਦੌਰਾਨ ਜਿਥੇ ਭਾਰਤੀ ਪ੍ਰਸ਼ੰਸਕਾਂ ਵਿਚ ਖੁਸ਼ੀ ਦੀ ਲਹਿਰ ਸੀ ਉੱਥੇ ਹੀ ਪਾਕਿਸਤਾਨੀ ਪ੍ਰਸ਼ੰਸਕਾਂ ਦਾ ਇਕ ਵਾਰ ਫਿਰ ਗੁੱਸਾ ਫੁੱਟ ਪਿਆ। ਇਸ ਦੌਰਾਨ ਪਾਕਿਸਤਾਨੀ ਪ੍ਰਸ਼ੰਸਕਾਂ ਦੀਆਂ ਟੀਵੀ ਭੰਨ੍ਹਣ ਦੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਹੋਰ ਵੀ ਅਜਿਹੀਆਂ ਵੀਡੀਓ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਵਿਚ ਪਾਕਿਸਤਾਨੀ ਫੈਨਜ਼ ਦਾ ਗੁੱਸਾ ਸਾਫ ਨਜ਼ਰੀ ਆ ਰਿਹਾ ਹੈ।
Kalesh b/w Pakistani fans and innocent TV after Pakistan lost the Match against
— Ghar Ke Kalesh (@gharkekalesh) February 23, 2025
Team India🇮🇳
pic.twitter.com/YrcaKdwNKI
ਦੱਸ ਦਈਏ ਕਿ ਭਾਰਤੀ ਟੀਮ ਨੇ ਪਾਕਿਸਤਾਨ 'ਤੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਇਸ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ। ਭਾਰਤ ਦੀ ਜਿੱਤ ਦਾ ਹੀਰੋ ਵਿਰਾਟ ਕੋਹਲੀ ਸੀ, ਜਿਸਨੇ ਅਜੇਤੂ ਸੈਂਕੜਾ ਲਗਾਇਆ। ਕੋਹਲੀ ਨੇ ਖੁਸ਼ਦਿਲ ਸ਼ਾਹ ਦੀ ਗੇਂਦ 'ਤੇ ਚੌਕਾ ਲਗਾ ਕੇ ਆਪਣਾ ਸੈਂਕੜਾ ਪੂਰਾ ਕੀਤਾ ਅਤੇ ਭਾਰਤ ਨੂੰ ਜਿੱਤ ਵੱਲ ਵੀ ਲੈ ਗਏ। ਕੋਹਲੀ ਨੇ 111 ਗੇਂਦਾਂ 'ਤੇ ਅਜੇਤੂ 100 ਦੌੜਾਂ ਬਣਾਈਆਂ, ਜਿਸ ਵਿੱਚ 7 ਚੌਕੇ ਸ਼ਾਮਲ ਸਨ। ਭਾਰਤ ਨੇ ਪਾਕਿਸਤਾਨ ਨੂੰ ਕਰੋ ਜਾਂ ਮਰੋ ਦੇ ਮੁਕਾਬਲੇ 'ਚ ਹਰਾ ਕੇ ਚੈਂਪੀਅਨਜ਼ ਟਰਾਫੀ 'ਚੋਂ ਬਾਹਰ ਕਰ ਦਿੱਤਾ ਹੈ। ਇਸ ਤਰ੍ਹਾਂ ਭਾਰਤ ਨੇ ਪਾਕਿਸਤਾਨ ਤੋਂ ਚੈਂਪੀਅਨਜ਼ ਟਰਾਫੀ 2017 'ਚ ਮਿਲੀ ਹਾਰ ਦਾ ਬਦਲਾ ਲੈ ਲਿਆ ਹੈ।
Pakistan cricket fan breaks down after Pak loss against India
— Frontalforce 🇮🇳 (@FrontalForce) February 23, 2025
& they want Kashmir 🤣🤣pic.twitter.com/njfco9Gxhf
ਪਾਕਿਸਤਾਨ ਨੇ ਭਾਰਤ ਨੂੰ ਜਿੱਤ ਲਈ 241 ਦੌੜਾਂ ਦਾ ਟੀਚਾ ਦਿੱਤਾ ਸੀ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ ਦੀ ਸ਼ੁਰੂਆਤ ਚੰਗੀ ਰਹੀ। ਭਾਰਤ ਨੂੰ ਪਹਿਲਾ ਝਟਕਾ ਪੰਜਵੇਂ ਓਵਰ ਵਿੱਚ ਹੀ ਲੱਗਾ ਜਦੋਂ ਕਪਤਾਨ ਰੋਹਿਤ ਸ਼ਰਮਾ ਸ਼ਾਹੀਨ ਅਫਰੀਦੀ ਦੀ ਸ਼ਾਨਦਾਰ ਗੇਂਦ 'ਤੇ ਬੋਲਡ ਹੋ ਗਏ। ਰੋਹਿਤ ਨੇ 15 ਗੇਂਦਾਂ ਵਿੱਚ 20 ਦੌੜਾਂ ਬਣਾਈਆਂ, ਜਿਸ ਵਿੱਚ 3 ਚੌਕੇ ਅਤੇ 1 ਛੱਕਾ ਸ਼ਾਮਲ ਸੀ। ਰੋਹਿਤ ਦੇ ਆਊਟ ਹੋਣ ਸਮੇਂ ਭਾਰਤ ਦਾ ਸਕੋਰ 31 ਦੌੜਾਂ ਸੀ। ਇੱਥੋਂ, ਸ਼ੁਭਮਨ ਗਿੱਲ ਅਤੇ ਵਿਰਾਟ ਕੋਹਲੀ ਨੇ ਮਿਲ ਕੇ ਪਾਰੀ ਦੀ ਕਮਾਨ ਸੰਭਾਲੀ। ਕੋਹਲੀ ਅਤੇ ਸ਼ੁਭਮਨ ਵਿਚਕਾਰ ਦੂਜੀ ਵਿਕਟ ਲਈ 69 ਦੌੜਾਂ ਦੀ ਸਾਂਝੇਦਾਰੀ ਹੋਈ। ਲੈੱਗ ਸਪਿਨਰ ਅਬਰਾਰ ਅਹਿਮਦ ਨੇ ਸ਼ੁਭਮਨ ਗਿੱਲ ਨੂੰ ਆਊਟ ਕਰਕੇ ਇਸ ਸਾਂਝੇਦਾਰੀ ਨੂੰ ਖਤਮ ਕੀਤਾ। ਗਿੱਲ ਨੇ 52 ਗੇਂਦਾਂ 'ਤੇ 46 ਦੌੜਾਂ ਬਣਾਈਆਂ, ਜਿਸ ਵਿੱਚ 7 ਚੌਕੇ ਸ਼ਾਮਲ ਸਨ।
ਗਿੱਲ ਦੇ ਆਊਟ ਹੋਣ ਤੋਂ ਬਾਅਦ ਸ਼੍ਰੇਅਸ ਅਈਅਰ ਨੇ ਵਿਰਾਟ ਕੋਹਲੀ ਦੇ ਨਾਲ ਕਮਾਨ ਸੰਭਾਲੀ। ਦੋਵਾਂ ਵਿਚਾਲੇ ਤੀਜੀ ਵਿਕਟ ਲਈ 114 ਦੌੜਾਂ ਦੀ ਸ਼ਾਨਦਾਰ ਸੈਂਕੜੇ ਵਾਲੀ ਸਾਂਝੇਦਾਰੀ ਹੋਈ। ਇਸ ਦੌਰਾਨ, ਕੋਹਲੀ ਨੇ 62 ਗੇਂਦਾਂ ਵਿੱਚ 4 ਚੌਕਿਆਂ ਦੀ ਮਦਦ ਨਾਲ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਸ਼੍ਰੇਅਸ ਅਈਅਰ ਨੇ ਵੀ 63 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਸ਼੍ਰੇਅਸ 56 ਦੌੜਾਂ ਬਣਾ ਕੇ ਆਊਟ ਹੋ ਗਿਆ। ਸ਼੍ਰੇਅਸ ਨੇ ਆਪਣੀ 67 ਗੇਂਦਾਂ ਦੀ ਪਾਰੀ ਵਿੱਚ 5 ਚੌਕੇ ਅਤੇ 1 ਛੱਕਾ ਲਗਾਇਆ। ਸ਼੍ਰੇਅਸ ਨੂੰ ਖੁਸ਼ੀਦਲ ਸ਼ਾਹ ਦੀ ਗੇਂਦ 'ਤੇ ਇਮਾਮ ਉਲ ਹੱਕ ਨੇ ਕੈਚ ਆਊਟ ਕੀਤਾ। ਇਸ ਤੋਂ ਬਾਅਦ ਹਾਰਦਿਕ ਪੰਡਯਾ (8) ਸਸਤੇ ਵਿੱਚ ਆਊਟ ਹੋ ਗਿਆ। ਪਾਕਿਸਤਾਨ ਵੱਲੋਂ ਸ਼ਾਹੀਨ ਆਫਰੀਦੀ ਨੇ 2 ਜਦੋਂਕਿ ਅਬਰਾਰ ਅਹਿਮਦ ਅਤੇ ਖੁਸ਼ਦਿਲ ਸ਼ਾਹ ਨੇ 1-1 ਭਾਰਤੀ ਬੱਲੇਬਾਜ਼ ਨੂੰ ਆਊਟ ਕੀਤਾ।