13 ਸਾਲਾਂ ਬਾਅਦ ਢਾਕਾ ਦੌਰੇ ''ਤੇ ਰਵਾਨਾ ਹੋਣਗੇ ਪਾਕਿਸਤਾਨੀ ਵਿਦੇਸ਼ ਮੰਤਰੀ
Saturday, Jan 04, 2025 - 05:56 AM (IST)
ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਐਲਾਨ ਕੀਤਾ ਕਿ ਉਹ ਫਰਵਰੀ ਵਿਚ ਬੰਗਲਾਦੇਸ਼ ਦਾ ਦੌਰਾ ਕਰਨਗੇ। 2012 ਤੋਂ ਬਾਅਦ ਕਿਸੇ ਪਾਕਿਸਤਾਨੀ ਮੰਤਰੀ ਦੀ ਬੰਗਲਾਦੇਸ਼ ਦੀ ਇਹ ਪਹਿਲੀ ਯਾਤਰਾ ਹੋਵੇਗੀ।
ਡਾਰ ਨੇ ਇਹ ਐਲਾਨ ਪਿਛਲੇ ਮਹੀਨੇ ਡੀ-8 ਸੰਮੇਲਨ ਦੌਰਾਨ ਕਾਹਿਰਾ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਅਤੇ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਵਿਚਕਾਰ ਮੁਲਾਕਾਤ ਤੋਂ ਕੁਝ ਹਫਤੇ ਬਾਅਦ ਕੀਤਾ। ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਡਾਰ ਇਕ ਦਹਾਕੇ ਤੋਂ ਵੱਧ ਸਮੇਂ ਵਿਚ ਢਾਕਾ ਦਾ ਦੌਰਾ ਕਰਨ ਵਾਲੇ ਪਾਕਿਸਤਾਨ ਦੇ ਪਹਿਲੇ ਵਿਦੇਸ਼ ਮੰਤਰੀ ਹੋਣਗੇ।
ਇਸ ਤੋਂ ਪਹਿਲਾਂ ਹਿਨਾ ਰੱਬਾਨੀ ਖਾਰ 2012 ਵਿਚ ਢਾਕਾ ਦਾ ਦੌਰਾ ਕਰਨ ਵਾਲੀ ਪਾਕਿਸਤਾਨ ਦੀ ਆਖਰੀ ਵਿਦੇਸ਼ ਮੰਤਰੀ ਸੀ। ਡਾਰ ਨੇ ਵੀਰਵਾਰ ਨੂੰ ਇਸਲਾਮਾਬਾਦ 'ਚ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਉਹ 5 ਫਰਵਰੀ ਨੂੰ ਜਾਂ ਇਸ ਤੋਂ ਬਾਅਦ ਢਾਕਾ ਲਈ ਰਵਾਨਾ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8