ਪਾਕਿ ਪ੍ਰਸ਼ਾਸਨ ਨੇ ਸਮਾਜਿਕ ਦੂਰੀ ਦੇ ਨਿਯਮ ਦਾ ਉਲੰਘਣ ਕਰਨ ਵਾਲੀਆਂ 3000 ਦੁਕਾਨਾਂ ਕਰਾਈਆਂ ਬੰਦ
Saturday, Jun 06, 2020 - 12:26 AM (IST)

ਇਸਲਾਮਾਬਾਦ - ਪਾਕਿਸਤਾਨੀ ਅਧਿਕਾਰੀਆਂ ਨੇ ਸੁਰੱਖਿਆ ਬਲਾਂ ਦੇ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਦੇਸ਼ ਭਰ ਵਿਚ ਕਈ ਦੁਕਾਨਾਂ ਅਤੇ ਬਜ਼ਾਰਾਂ ਵਿਚ ਛਾਪੇਮਾਰੀ ਕਰ ਸਮਾਜਿਕ ਦੂਰੀ ਦੇ ਨਿਯਮਾਂ ਦਾ ਉਲੰਘਣ ਕਰਨ ਵਾਲੀਆਂ 3,000 ਦੁਕਾਨਾਂ ਬੰਦ ਕਰਵਾ ਦਿੱਤੀਆਂ। ਪਾਕਿਸਤਾਨ ਨੇ ਕੋਰੋਨਾਵਾਇਰਸ ਪ੍ਰਭਾਵਿਤਾਂ ਦੇ ਮਾਮਲਿਆਂ ਵਿਚ ਚੀਨ ਨੂੰ ਪਿੱਛੇ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਮਈ ਵਿਚ ਲਾਕਡਾਊਨ ਵਿਚ ਦਿੱਤੀ ਗਈ ਢਿੱਲ ਕਾਰਨ ਪ੍ਰਭਾਵਿਤਾਂ ਦੇ ਮਾਮਲੇ ਵਿਚ ਜ਼ਿਆਦਾ ਵਾਧਾ ਹੋਇਆ ਹੈ।
ਪਾਕਿਸਤਾਨ ਵਿਚ ਸ਼ੁੱਕਰਵਾਰ ਨੂੰ ਕੋਰੋਨਾਵਾਇਰਸ ਦੇ 4,896 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਇਥੇ ਪ੍ਰਭਾਵਿਤਾਂ ਦੀ ਕੁਲ ਗਿਣਤੀ ਵਧ ਕੇ 89, 249 ਹੋ ਗਈ ਹੈ। ਉਥੇ ਹੀ ਬੀਤੇ 24 ਘੰਟਿਆਂ ਵਿਚ 68 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ ਪਾਕਿ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤ 1,838 ਹੋ ਗਈ ਹੈ। ਕੋਵਿਡ-19 ਦੇ ਰੋਗੀਆਂ ਦੀ ਗਿਣਤੀ ਵਿਚ ਵਾਧੇ ਨਾਲ ਸਿਹਤ ਕਰਮੀਆਂ 'ਤੇ ਦਬਾਅ ਵਧ ਗਿਆ ਹੈ ਅਤੇ ਕੁਝ ਹਸਪਤਾਲ ਥੋੜੇ ਪ੍ਰਭਾਵਿਤ ਮਰੀਜ਼ਾਂ ਨੂੰ ਘਰ ਵਿਚ ਇਕਾਂਤਵਾਸ ਵਿਚ ਰਹਿਣ ਦਾ ਨਿਰਦੇਸ਼ ਦੇ ਕੇ ਵਾਪਸ ਪਰਤ ਰਹੇ ਹਨ। ਆਲੋਚਕ ਸਮੇਂ ਤੋਂ ਪਹਿਲਾਂ ਲਾਕਡਾਊਨ ਵਿਚ ਢਿੱਲ ਦੇਣ ਲਈ ਇਮਰਾਨ ਖਾਨ ਨੂੰ ਦੋਸ਼ੀ ਠਹਿਰਾ ਰਹੇ ਹਨ। ਸਰਕਾਰ ਦਾ ਆਖਣਾ ਹੈ ਕਿ ਲੋਕਾਂ ਨੇ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਇਸ ਲਈ ਵਾਇਰਸ ਦੀ ਇਨਫੈਕਸ਼ਨ ਬੁਰੀ ਤਰ੍ਹਾਂ ਫੈਲ ਗਈ।