ਪਾਕਿਸਤਾਨੀ ਹਾਈ ਕਮਿਸ਼ਨਰ ਬਾਸਿਤ ਨੇ ਕਿਹਾ— ਅਸੀਂ ਭਾਰਤ ਨਾਲ ਚੰਗੇ ਸੰਬੰਧ ਚਾਹੁੰਦੇ ਹਾਂ

03/23/2017 11:08:26 AM

ਇਸਲਾਮਾਬਾਦ—  ਪਾਕਿਸਤਾਨ ਦੇ ਹਾਈ ਕਮਿਸ਼ਨਰ ਅਬਦੁੱਲ ਬਾਸਿਤ ਨੇ ਵੀਰਵਾਰ ਨੂੰ ਕਿਹਾ ਕਿ ਅਸੀਂ ਭਾਰਤ ਨਾਲ ਚੰਗੇ ਸੰਬੰਧ ਚਾਹੁੰਦੇ ਹਾਂ ਅਤੇ ਸਾਰੇ ਮੁੱਦਿਆਂ ਨੂੰ ਸੁਲਝਾਉਣਾ ਚਾਹੁੰਦੇ ਹਾਂ। ਬਾਸਿਤ ਨੇ ਪਾਕਿਸਤਾਨ ਦਿਵਸ ਮੌਕੇ ''ਤੇ ਭਾਸ਼ਣ ਦੌਰਾਨ ਇਹ ਗੱਲ ਕਹੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਸ਼ਮੀਰ ਮੁੱਦੇ ਨੂੰ ਲੈ ਕੇ ਵੀ ਗੱਲ ਕੀਤੀ। ਬਾਸਿਤ ਨੇ ਕਿਹਾ ਕਿ ਜੰਮੂ-ਕਸ਼ਮੀਰ ਦਾ ਮੁੱਦਾ ਕਸ਼ਮੀਰੀਆਂ ਦੀਆਂ ਇੱਛਾਵਾਂ ਮੁਤਾਬਕ ਹੱਲ ਕੀਤਾ ਜਾਣਾ ਚਾਹੀਦਾ ਹੈ। 
ਜ਼ਿਕਰਯੋਗ ਹੈ ਕਿ ਬੀਤੇ ਬੁੱਧਵਾਰ ਨੂੰ ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰਾਜਸਭਾ ''ਚ ਕਿਹਾ ਸੀ ਕਿ ਜੇਕਰ ਪਾਕਿਸਤਾਨ ਪਹਿਲ ਕਰੇ ਤਾਂ ਭਾਰਤ ਉਸ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਸੀ ਕਿ ਭਾਰਤ ਵੀ ਇਹ ਚਾਹੁੰਦਾ ਹੈ ਕਿ ਕਸ਼ਮੀਰ ਦੇ ਹਾਲਾਤ ਠੀਕ ਹੋਣ ਪਰ ਪਾਕਿਸਤਾਨ ਗੱਲਬਾਤ ਲਈ ਪਹਿਲਾਂ ਪਹਿਲ ਤਾਂ ਕਰੇ।

Tanu

This news is News Editor Tanu