ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ ''ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

Thursday, Jul 23, 2026 - 05:35 PM (IST)

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ ''ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

ਕਰਾਚੀ (ਪੀ.ਟੀ.ਆਈ.) ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਮਸਤੁੰਗ ਖੇਤਰ ਵਿੱਚ ਵੀਰਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਪਾਕਿਸਤਾਨੀ ਜੱਜਾਂ ਦੀਆਂ ਗੱਡੀਆਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਵਿੱਚ ਇਕ ਜੱਜ ਤੇ ਉਸ ਦੇ ਗਾਰਡ ਦੀ ਮੌਤ ਹੋ ਗਈ ਅਤੇ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ।

ਜ਼ਿਲ੍ਹਾ ਅਤੇ ਸੈਸ਼ਨ ਜੱਜ ਅਬਦੁਲ ਹਕੀਮ ਕੱਕੜ ਅਤੇ ਉਨ੍ਹਾਂ ਦੇ ਗਾਰਡ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਲੋਚਿਸਤਾਨ ਸਰਕਾਰ ਦੇ ਬੁਲਾਰੇ ਸ਼ਾਹਿਦ ਰਿੰਦ ਨੇ ਦੱਸਿਆ ਕਿ ਜੱਜ ਕੱਕੜ ਅਤੇ ਵਧੀਕ ਸੈਸ਼ਨ ਜੱਜ ਤਾਰਿਕ ਲਸ਼ਾਰੀ ਕੋਰਟ ਦੀ ਸੁਣਵਾਈ ਲਈ ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਤੋਂ ਮਸਤੁੰਗ ਜਾ ਰਹੇ ਸਨ, ਜਦੋਂ ਉਨ੍ਹਾਂ ਦੇ ਵਾਹਨਾਂ 'ਤੇ ਹਮਲਾ ਹੋ ਗਿਆ। ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਜ਼ਖਮੀ ਹੋਏ ਦੋ ਲੋਕਾਂ ਵਿੱਚ ਜੱਜ ਲਸ਼ਾਰੀ ਵੀ ਸ਼ਾਮਲ ਹਨ।

ਪੜ੍ਹੋ ਇਹ ਅਹਿਮ ਖ਼ਬਰ-   ਪਾਕਿਸਤਾਨ ਨੇ ਅਮਰੀਕਾ ਤੋਂ ਮੰਗ ਲਏ 96 ਹਜ਼ਾਰ ਕਰੋੜ ! ਵਿਚੋਲਗੀ ਦੀ ਲਗਾਈ ਵੱਡੀ ਕੀਮਤ

ਇਹ ਘਟਨਾ ਉਸ ਘਟਨਾ ਦੇ ਦੋ ਦਿਨ ਬਾਅਦ ਵਾਪਰੀ ਹੈ, ਜਦੋਂ ਮੰਗਲਵਾਰ ਰਾਤ ਨੂੰ ਮਸਤੁੰਗ ਦੇ ਖੁਦ ਕੋਚਾ ਖੇਤਰ ਨੇੜੇ ਕਵੇਟਾ-ਕਰਾਚੀ ਹਾਈਵੇਅ 'ਤੇ ਸ਼ੱਕੀ ਅੱਤਵਾਦੀਆਂ ਨੇ ਉਨ੍ਹਾਂ ਦੇ ਵਾਹਨ 'ਤੇ ਗੋਲੀਬਾਰੀ ਕੀਤੀ ਸੀ, ਜਿਸ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ ਸੀ ਅਤੇ ਤਿੰਨ ਬੱਚੇ ਜ਼ਖਮੀ ਹੋ ਗਏ ਸਨ। ਬਾਗੀਆਂ ਨੇ ਉਸੇ ਇਲਾਕੇ ਵਿੱਚ ਇੱਕ ਪੁਲ ਨੂੰ ਵੀ ਉਡਾ ਦਿੱਤਾ, ਜਿਸ ਕਾਰਨ ਬਲੋਚਿਸਤਾਨ ਦੇ ਗ੍ਰਹਿ ਵਿਭਾਗ ਸੁਰੱਖਿਆ ਸਥਿਤੀ ਦਾ ਹਵਾਲਾ ਦਿੰਦੇ ਹੋਏ ਬੁੱਧਵਾਰ ਰਾਤ ਤੋਂ ਮਸਤੁੰਗ ਜ਼ਿਲ੍ਹੇ ਦੀ ਖੁਦ ਕੋਚਾ ਉਪ-ਤਹਿਸੀਲ ਵਿੱਚ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ। ਫੌਜ ਦੇ ਮੀਡੀਆ ਵਿੰਗ, ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਨੇ ਕਿਹਾ ਕਿ ਉਸਨੇ ਮਸਤੁੰਗ ਇਲਾਕੇ ਵਿੱਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਅਤੇ ਦੋ ਮਹਿਲਾ ਆਤਮਘਾਤੀ ਹਮਲਾਵਰਾਂ ਅਤੇ ਉਨ੍ਹਾਂ ਦੇ ਸਹਾਇਕ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News