ਪਾਕਿਸਤਾਨ ਪੁਲਸ ਨੇ ਇਸਲਾਮਾਬਾਦ ''ਚ 6 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਨਸ਼ੀਲੀਆਂ ਦਵਾਈਆਂ ਬਰਾਮਦ

Saturday, Oct 28, 2023 - 03:35 PM (IST)

ਪਾਕਿਸਤਾਨ ਪੁਲਸ ਨੇ ਇਸਲਾਮਾਬਾਦ ''ਚ 6 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਨਸ਼ੀਲੀਆਂ ਦਵਾਈਆਂ ਬਰਾਮਦ

ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚ ਪੁਲਸ ਨੇ ਇਕ ਔਰਤ ਸਮੇਤ 6 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਿਲੋਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਪੁਲਸ ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਸ਼ੁੱਕਰਵਾਰ ਨੂੰ ਬਿਆਨ 'ਚ ਕਿਹਾ ਗਿਆ ਹੈ ਕਿ ਰਾਜਧਾਨੀ ਪੁਲਸ ਨੇ ਖੇਤਰ ਵਿਚ ਨਸ਼ਾ ਤਸਕਰਾਂ ਦੀ ਸਰਗਰਮ ਮੌਜੂਦਗੀ ਬਾਰੇ ਇਕ ਖੁਫੀਆ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਇਸਲਾਮਾਬਾਦ ਦੇ ਬਾਹਰੀ ਇਲਾਕੇ 'ਚ ਅਪਰਾਧੀਆਂ ਦੇ ਖਿਲਾਫ ਕਾਰਵਾਈ ਸ਼ੁਰੂ ਕੀਤੀ।

ਇਹ ਵੀ ਪੜ੍ਹੋ: ਕੈਨੇਡਾ: ਭਾਰਤੀ ਮੂਲ ਦੇ ਜਗਦੀਪ ਸਿੰਘ ਬਛੇਰ ਯੂਨੀਵਰਸਿਟੀ ਆਫ ਵਾਟਰਲੂ ਦੇ 12ਵੇਂ ਚਾਂਸਲਰ ਨਿਯੁਕਤ

ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਅੱਤਵਾਦੀਆਂ ਨੂੰ ਫੜਨ ਲਈ ਤਕਨੀਕੀ ਅਤੇ ਮਨੁੱਖੀ ਸਰੋਤਾਂ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7,000 ਗ੍ਰਾਮ ਹੈਰੋਇਨ ਅਤੇ 5,770 ਗ੍ਰਾਮ ਹਸ਼ੀਸ਼ ਬਰਾਮਦ ਕੀਤੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: UN 'ਚ ਇਜ਼ਰਾਈਲ-ਹਮਾਸ ਜੰਗ ਸਬੰਧੀ ਮਤੇ 'ਤੇ ਵੋਟਿੰਗ, ਭਾਰਤ ਨੇ ਬਣਾਈ ਦੂਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

cherry

Content Editor

Related News