ਲਹਿੰਦੇ ਪੰਜਾਬ ਦੀ CM ਮਰੀਅਮ ਨਵਾਜ਼ ਦੀ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਦਾਖ਼ਲ

Tuesday, Nov 05, 2024 - 05:23 AM (IST)

ਲਹਿੰਦੇ ਪੰਜਾਬ ਦੀ CM ਮਰੀਅਮ ਨਵਾਜ਼ ਦੀ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਦਾਖ਼ਲ

ਲਾਹੌਰ (ਭਾਸ਼ਾ) : ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਕਾਰਨ ਇੱਥੋਂ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸੂਬਾਈ ਸਰਕਾਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

ਸੀਨੀਅਰ ਮੰਤਰੀ ਮਰੀਅਮ ਔਰੰਗਜ਼ੇਬ ਨੇ 'ਐਕਸ' 'ਤੇ ਪੋਸਟ ਕੀਤਾ ਹੈ ਕਿ ਮੁੱਖ ਮੰਤਰੀ ਮਰੀਅਮ ਨਵਾਜ਼ ਨੂੰ ਸਿਹਤ ਖਰਾਬ ਹੋਣ ਕਾਰਨ ਬੀਤੀ ਰਾਤ ਲਾਹੌਰ ਦੇ ਸ਼ਰੀਫ ਮੈਡੀਕਲ ਸਿਟੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਥਾਇਰਾਇਡ ਟੈਸਟ ਕਰਵਾਇਆ ਗਿਆ।

ਮੰਤਰੀ ਨੇ ਕਿਹਾ ਕਿ ਅੱਲ੍ਹਾ ਨੇ ਚਾਹਿਆ, ਮੁੱਖ ਮੰਤਰੀ ਜਲਦੀ ਹੀ ਸ਼ਰੀਫ ਮੈਡੀਕਲ ਸਿਟੀ ਤੋਂ ਘਰ ਲਈ ਰਵਾਨਾ ਹੋਣਗੇ। ਉਸ ਦੀ ਸਿਹਤ 'ਚ ਸੁਧਾਰ ਹੋਇਆ ਹੈ। ਮਰੀਅਮ ਦੀ ਸਿਹਤ ਐਤਵਾਰ ਰਾਤ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਨੂੰ ਗਲੇ 'ਚ ਇਨਫੈਕਸ਼ਨ ਸੀ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਸੀ। ਉਹ ਪਿਛਲੇ ਕੁਝ ਸਮੇਂ ਤੋਂ ਗਲੇ ਦੀ ਇਨਫੈਕਸ਼ਨ ਤੋਂ ਪੀੜਤ ਸਨ।


author

Baljit Singh

Content Editor

Related News