ਪਾਕਿਸਤਾਨੀ ਸੁਰੱਖਿਆ ਫੋਰਸ ਨੇ 6 ਅੱਤਵਾਦੀਆਂ ਨੂੰ ਕੀਤਾ ਢੇਰ
Saturday, Feb 22, 2025 - 10:03 AM (IST)

ਪੇਸ਼ਾਵਰ (ਏਜੰਸੀ)- ਪਾਕਿਸਤਾਨੀ ਸੁਰੱਖਿਆ ਫੋਰਸ ਨੇ ਖੁਫੀਆ ਸੂਚਨਾ ਦੇ ਆਧਾਰ ’ਤੇ ਸ਼ੁੱਕਰਵਾਰ ਨੂੰ ਕਾਰਵਾਈ ਕਰਦਿਆਂ ਦੇਸ਼ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ’ਚ ਪਾਕਿਸਤਾਨੀ ਤਾਲਿਬਾਨ ਦੇ ਪੂਰਬੀ ਗੜ੍ਹ ’ਚ ਸਥਿਤ ਅੱਤਵਾਦੀਆਂ ਦੇ ਇਕ ਟਿਕਾਣੇ ’ਤੇ ਛਾਪਾ ਮਾਰਿਆ। ਇਸ ਦੌਰਾਨ ਭਿਆਨਕ ਗੋਲੀਬਾਰੀ ’ਚ 6 ਅੱਤਵਾਦੀ ਮਾਰੇ ਗਏ।
ਫੌਜ ਨੇ ਇਕ ਬਿਆਨ ’ਚ ਕਿਹਾ ਕਿ ਇਹ ਛਾਪਾ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਕਰਕ ਜ਼ਿਲੇ ’ਚ ਮਾਰਿਆ ਗਿਆ। ਫੌਜ ਨੇ ਮਾਰੇ ਗਏ ਅੱਤਵਾਦੀਆਂ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਪਰ ਅਜਿਹੇ ਆਪ੍ਰੇਸ਼ਨ ਅਕਸਰ ਪਾਕਿਸਤਾਨੀ ਤਾਲਿਬਾਨ ਖਿਲਾਫ ਚਲਾਏ ਜਾਂਦੇ ਹਨ, ਜਿਸ ਨੂੰ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਜਾਂ ਟੀ. ਟੀ. ਪੀ. ਨੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।