ਪਾਕਿ ਸੁਰੱਖਿਆ ਬਲਾਂ ਨੇ ਅਫਗਾਨ ਸਰਹੱਦ ਨਾਲ ਲੱਗਦੇ ਇਲਾਕੇ ''ਚ 7 ਅੱਤਵਾਦੀਆਂ ਨੂੰ ਕੀਤਾ ਢੇਰ
Monday, Jan 22, 2024 - 05:15 PM (IST)
ਕਵੇਟਾ (ਭਾਸ਼ਾ)- ਪਾਕਿਸਤਾਨੀ ਸੁਰੱਖਿਆ ਬਲਾਂ ਨੇ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਅਸ਼ਾਂਤ ਦੱਖਣੀ-ਪੱਛਮੀ ਹਿੱਸੇ ਵਿੱਚ ਇੱਕ ਮੁਕਾਬਲੇ ਵਿੱਚ 7 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਫੌਜ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਫੌਜ ਨੇ ਇੱਕ ਸੰਖੇਪ ਬਿਆਨ ਵਿੱਚ ਕਿਹਾ ਕਿ ਇਹ ਆਪਰੇਸ਼ਨ ਖੁਫੀਆ ਸੂਚਨਾ ਦੇ ਆਧਾਰ 'ਤੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਦੇ ਜ਼ੋਬ ਜ਼ਿਲ੍ਹੇ ਵਿੱਚ ਚਲਾਇਆ ਗਿਆ ਸੀ।
ਇਹ ਵੀ ਪੜ੍ਹੋ: ਪ੍ਰਾਣ ਪ੍ਰਤਿਸ਼ਠਾ ਸਮਾਰੋਹ 'ਚ ਸ਼ਾਮਲ ਹੋਏ ਮਹਿਮਾਨਾਂ ਨੂੰ ਮੈਟਲ ਦੇ 'ਦੀਵੇ' ਸਣੇ ਮਿਲੇ ਇਹ ਖ਼ਾਸ ਤੋਹਫ਼ੇ
ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਮੁਕਾਬਲੇ ਤੋਂ ਬਾਅਦ ਮੌਕੇ ਤੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ। ਕਵੇਟਾ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਹੈ, ਜਿੱਥੇ ਬਲੋਚ ਰਾਸ਼ਟਰਵਾਦੀ, ਇਸਲਾਮਿਕ ਅੱਤਵਾਦੀ ਅਤੇ ਇਸਲਾਮਿਕ ਸਟੇਟ ਸੰਗਠਨ ਨੇ ਹਾਲ ਹੀ ਦੇ ਸਾਲਾਂ 'ਚ ਸੁਰੱਖਿਆ ਬਲਾਂ 'ਤੇ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਅਯੁੱਧਿਆ ਮੰਦਰ 'ਚ ਰਾਮ ਲੱਲਾ ਦੀ ਮੂਰਤੀ ਦੀ ਕੀਤੀ ਆਰਤੀ, ਕੀਤਾ 'ਦੰਡਵਤ ਪ੍ਰਣਾਮ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8