ਪਾਕਿਸਤਾਨੀ ਸੁਰੱਖਿਆ ਬਲਾਂ ਨੇ ਅੱਠ ਅੱਤਵਾਦੀਆਂ ਨੂੰ ਕੀਤਾ ਢੇਰ
Sunday, Apr 07, 2024 - 01:27 AM (IST)
ਇਸਲਾਮਾਬਾਦ — ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ 'ਚ ਖੁਫੀਆ ਆਧਾਰਿਤ ਕਾਰਵਾਈ ਦੌਰਾਨ ਅੱਠ ਅੱਤਵਾਦੀ ਮਾਰੇ ਗਏ। ਪਾਕਿਸਤਾਨੀ ਫੌਜ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸ ਪਬਲਿਕ ਰਿਲੇਸ਼ਨਜ਼ (ਆਈਐਸਪੀਆਰ) ਨੇ ਇੱਕ ਬਿਆਨ ਵਿੱਚ ਕਿਹਾ, "ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਸੁਰੱਖਿਆ ਬਲਾਂ ਨੇ ਸੂਬੇ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਵਿੱਚ ਇੱਕ ਮੁਹਿੰਮ ਚਲਾਈ।
ਇਹ ਵੀ ਪੜ੍ਹੋ- ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਲੜਾਈ, ਇੱਕ ਵਿਅਕਤੀ ਦੀ ਮੌਤ
ਆਈਐਸਪੀਆਰ ਨੇ ਕਿਹਾ, 'ਅਪਰੇਸ਼ਨ ਦੌਰਾਨ ਤੇਜ਼ ਗੋਲੀਬਾਰੀ ਤੋਂ ਬਾਅਦ ਅੱਠ ਅੱਤਵਾਦੀ ਮਾਰੇ ਗਏ।' ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀ ਅੱਤਵਾਦੀ ਗਤੀਵਿਧੀਆਂ ਦੇ ਨਾਲ-ਨਾਲ ਨਿਰਦੋਸ਼ ਨਾਗਰਿਕਾਂ ਦੀ ਹੱਤਿਆ 'ਚ ਵੀ ਸਰਗਰਮ ਸਨ। ਬਿਆਨ ਵਿਚ ਕਿਹਾ ਗਿਆ ਹੈ ਕਿ ਕਾਰਵਾਈ ਦੌਰਾਨ ਵੱਡੀ ਮਾਤਰਾ ਵਿਚ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਵੀ ਬਰਾਮਦ ਕੀਤੇ ਗਏ ਹਨ। ਇਸ ਵਿਚ ਕਿਹਾ ਗਿਆ ਹੈ ਕਿ ਖੇਤਰ ਵਿਚ ਹੋਰ ਅੱਤਵਾਦੀਆਂ ਦੀ ਮੌਜੂਦਗੀ ਦਾ ਪਤਾ ਲਗਾਉਣ ਲਈ ਇਕ ਖਾਤਮਾ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਝਗੜੇ ਤੋਂ ਬਾਅਦ ਦੋਸਤ ਨੂੰ ਸੱਦਿਆ ਘਰ, ਫਿਰ ਕੁੱਟਮਾਰ ਕਰ ਸਾੜ 'ਤਾ ਜ਼ਿੰਦਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e