ਪਾਕਿਸਤਾਨ ’ਚ ਈਸ਼ਨਿੰਦਾ ਮਾਮਲੇ ’ਚ ਔਰਤ ਨੂੰ ਸੁਣਾਈ ਗਈ ਮੌਤ ਦੀ ਸਜ਼ਾ

Thursday, Jan 20, 2022 - 09:20 AM (IST)

ਪਾਕਿਸਤਾਨ ’ਚ ਈਸ਼ਨਿੰਦਾ ਮਾਮਲੇ ’ਚ ਔਰਤ ਨੂੰ ਸੁਣਾਈ ਗਈ ਮੌਤ ਦੀ ਸਜ਼ਾ

ਰਾਵਲਪਿੰਡੀ (ਵਾਰਤਾ): ਪਾਕਿਸਤਾਨ ਦੇ ਪੰਜਾਬ ਸੂਬੇ ਦੇ ਰਾਵਲਪਿੰਡੀ ਦੀ ਇਕ ਅਦਾਲਤ ਨੇ ਸੋਸ਼ਲ ਮੀਡੀਆ ’ਤੇ ਈਸ਼ਨਿੰਦਾ ਸਮੱਗਰੀ ਪੋਸਟ ਕਰਨ ਲਈ ਇਕ ਔਰਤ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਡਾਨ ਨਿਊਜ਼ ਦੀ ਰਿਪੋਰਟ ਦੇ ਅਨੁਸਾਰ, 26 ਸਾਲਾ ਔਰਤ ਨੇ ਆਪਣੇ ਵਟਸਐਪ ਸਟੇਟਸ ਵਿਚ ਈਸ਼ਨਿੰਦਾ ਨਾਲ ਸਬੰਧਤ ਸਮੱਗਰੀ ਪੋਸਟ ਕੀਤੀ ਸੀ। ਔਰਤ ਦੇ ਇਕ ਦੋਸਤ ਨੇ ਇਸ ਨੂੰ ਬਦਲਣ ਦੀ ਬੇਨਤੀ ਕੀਤੀ, ਤਾਂ ਉਸ ਨੇ ਅਜਿਹਾ ਨਹੀਂ ਕੀਤਾ ਅਤੇ ਉਸ ਨੂੰ ਹੀ ਸਮੱਗਰੀ ਭੇਜ ਦਿੱਤੀ।

ਇਹ ਵੀ ਪੜ੍ਹੋ: ਯੂਰਪ 'ਚ ਮੁੜ ਪੈਰ ਪਸਾਰ ਰਿਹੈ ਕੋਰੋਨਾ, ਫਰਾਂਸ ’ਚ 1 ਦਿਨ ’ਚ ਦਰਜ ਕੀਤੇ ਗਏ ਸਾਢੇ 4 ਲੱਖ ਮਾਮਲੇ

ਦੋਸ਼ੀ ਨੂੰ ਮਈ-2020 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਔਰਤ ਨੂੰ ਦੋਸ਼ੀ ਕਰਾਰ ਦਿੰਦੇ ਹੋਏ 20 ਸਾਲ ਦੀ ਜੇਲ੍ਹ ਦੀ ਸਜ਼ਾ ਅਤੇ 2 ਲੱਖ ਰੁਪਏ ਜੁਰਮਾਨੇ ਦੇ ਨਾਲ ਮੌਤ ਦੀ ਸਜ਼ਾ ਸੁਣਾਈ ਹੈ। ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫਰੀਡਮ ਦੇ ਅਨੁਸਾਰ ਪਾਕਿਸਤਾਨ ਵਿਚ 80 ਤੋਂ ਵੱਧ ਲੋਕ ਈਸ਼ਨਿੰਦਾ ਦੇ ਦੋਸ਼ ਵਿਚ ਜੇਲ੍ਹ ਵਿਚ ਬੰਦ ਹਨ, ਜਿਨ੍ਹਾਂ ਵਿਚੋਂ ਅੱਧਿਆਂਨੂੰ ਉਮਰ ਕੈਦ ਜਾਂ ਮੌਤ ਦੀ ਸਜ਼ਾ ਦਿੱਤੀ ਗਈ ਹੈ। ਪਿਛਲੇ ਸਾਲ ਦਸੰਬਰ ਵਿਚ ਪਾਕਿਸਤਾਨ ਦੇ ਸਿਆਲਕੋਟ ਵਿਚ ਈਸ਼ਨਿੰਦਾ ਦੇ ਦੋਸ਼ ਵਿਚ ਸ਼੍ਰੀਲੰਕਾਈ ਨਾਗਰਿਕ ਨੂੰ ਕੁੱਟ-ਕੁੱਟ ਮਾਰ ਦਿੱਤਾ ਗਿਆ ਸੀ ਅਤੇ ਉਸ ਨੂੰ ਅੱਗ ਲਗਾ ਦਿੱਤੀ ਗਈ ਸੀ।

ਇਹ ਵੀ ਪੜ੍ਹੋ: ਓਮੀਕਰੋਨ ਦਾ ਖ਼ੌਫ਼: ਅਮਰੀਕਾ ਨੇ ਹਾਈ ਰਿਸਕ ਟਰੈਵਲ ਲਿਸਟ ’ਚ ਸ਼ਾਮਲ ਕੀਤੇ 22 ਦੇਸ਼ਾਂ ਦੇ ਨਾਮ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News