ਗਾਜ਼ਾ ’ਚ ਫਿਲਸਤੀਨੀ ਮ੍ਰਿਤਕਾਂ ਦੀ ਗਿਣਤੀ 27 ਹਜ਼ਾਰ ਤੋਂ ਪਾਰ

02/02/2024 10:52:04 AM

ਗਾਜ਼ਾ- ਗਾਜ਼ਾ ਪੱਟੀ ’ਤੇ ਇਜ਼ਰਾਈਲ ਦੇ ਲਗਾਤਾਰ ਹਮਲਿਆਂ ਵਿਚ ਮਾਰੇ ਗਏ ਫਿਲਸਤੀਨੀਆਂ ਦੀ ਗਿਣਤੀ 27 ਹਜ਼ਾਰ ਤੋਂ ਪਾਰ ਹੋ ਗਈ ਹੈ। ਗਾਜ਼ਾ ਸਥਿਤ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਮੰਤਰਾਲੇ ਨੇ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਜ਼ਰਾਈਲੀ ਬਲਾਂ ਨੇ ਪਿਛਲੇ 24 ਘੰਟਿਆਂ ਦੌਰਾਨ ਪੱਟੀ ਵਿਚ 118 ਫਿਲਸਤੀਨੀਆਂ ਨੂੰ ਮਾਰ ਦਿੱਤਾ ਅਤੇ 190 ਹੋਰ ਜ਼ਖਮੀ ਹੋ ਗਏ। ਬਿਆਨ ਵਿਚ ਕਿਹਾ ਗਿਆ ਹੈ ਕਿ 7 ਅਕਤੂਬਰ, 2023 ਨੂੰ ਇਜ਼ਰਾਈਲ-ਹਮਾਸ ਸੰਘਰਸ਼ ਸ਼ੁਰੂ ਹੋਣ ਤੋਂ ਬਾਅਦ ਫਿਲਸਤੀਨੀ ਖੇਤਰ ਵਿਚ ਮੌਤਾਂ ਦੀ ਕੁੱਲ ਗਿਣਤੀ 27,019 ਤੱਕ ਅਤੇ ਜ਼ਖਮੀਆਂ ਦੀ ਗਿਣਤੀ 66,139 ਤੱਕ ਪਹੁੰਚ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।

 


Aarti dhillon

Content Editor

Related News