ਪਨਾਮਾ ''ਚ ਲੱਗੇ 5.8 ਤੀਬਰਤਾ ਦੇ ਭੂਚਾਲ ਦੇ ਝਟਕੇ

07/16/2020 8:44:27 AM

ਵਾਸ਼ਿੰਗਟਨ- ਪਨਾਮਾ ਦੇ ਰੀਓ ਗ੍ਰਾਂਡੇ ਵਿਚ ਵੀਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਸਰਵੇਖਣ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.8 ਮਾਪੀ ਗਈ ਹੈ। ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਡਰ ਕਾਰਨ ਲੋਕ ਘਰਾਂ ਵਿਚੋਂ ਬਾਹਰ ਆ ਗਏ ਸਨ। ਭੂਚਾਲ ਦਾ ਕੇਂਦਰ ਜ਼ਮੀਨ ਵਿਚ 5.66 ਕਿਲੋਮੀਟਰ ਦੀ ਡੂੰਘਾਈ ਵਿਚ ਸੀ।

ਜ਼ਿਕਰਯੋਗ ਹੈ ਕਿ ਪਨਾਮਾ ਰਿੰਗ ਆਫ ਫਾਇਰ 'ਤੇ ਸਥਿਤ ਹੈ, ਜਿਸ ਕਾਰਨ ਇੱਥੇ ਲਗਾਤਾਰ ਭੂਚਾਲ ਆਉਂਦੇ ਰਹਿੰਦੇ ਹਨ। ਇਸ ਤੋਂ ਕੁਝ ਦਿਨ ਪਹਿਲਾਂ ਵੀ ਇੱਥੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। 


Lalita Mam

Content Editor

Related News