ਪੰਜਗਰਾਈ ਦੇ ਦਿਲਬਾਗ ਚਾਨਾ ਓਵਰਸੀਜ਼ ਕਾਂਗਰਸ ਇਟਲੀ ਦੇ ਬਣੇ ਨਵੇਂ ਪ੍ਰਧਾਨ

Thursday, Jul 08, 2021 - 06:13 PM (IST)

ਪੰਜਗਰਾਈ ਦੇ ਦਿਲਬਾਗ ਚਾਨਾ ਓਵਰਸੀਜ਼ ਕਾਂਗਰਸ ਇਟਲੀ ਦੇ ਬਣੇ ਨਵੇਂ ਪ੍ਰਧਾਨ

ਮਿਲਾਨ (ਸਾਬੀ ਚੀਨੀਆ) ਇੰਡੀਅਨ ਓਵਰਸੀਜ਼ ਕਾਂਗਰਸ ਦੀਆਂ ਨੀਤੀਆਂ ਨੂੰ ਇਟਲੀ ਵਿੱਚ ਵੱਸਦੇ ਭਾਰਤੀਆਂ ਤੱਕ ਪਹੰਚਾਉਣ ਵਾਲੇ ਨੌਜਵਾਨ ਆਗੂ ਦਿਲਬਾਗ ਸਿੰਘ ਚਾਨਾ ਨੂੰ ਉਨ੍ਹਾਂ ਦੀ ਕੀਤੀ ਮਿਹਨਤ ਸਦਕਾ ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਦਾ ਨਵਾਂ ਪ੍ਰਧਾਨ ਬਣਾਇਆ ਗਿਆ। ਇੰਡੀਅਨ ਓਵਰਸੀਜ਼ ਕਾਂਗਰਸ ਦੇ ਚੇਅਰਮੈਨ ਸੈਮ ਪੈਟਰੋਦਾ ਵੱਲੋਂ ਜਾਰੀ ਕੀਤੇ ਪੱਤਰ ਵਿਚ ਯੂਰਪ ਦੇ ਵੱਖ ਵੱਖ ਦੇਸ਼ਾਂ ਲਈ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ, ਜਿਸ ਵਿਚ ਦਿਲਬਾਗ ਸਿੰਘ ਚਾਨਾ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਲਬਾਗ ਸਿੰਘ ਚਾਨਾ ਨੇ ਕਿਹਾ ਕਿ  ਉਹ ਪਾਰਟੀ ਦੁਆਰਾ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਇਟਲੀ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਤੱਕ ਲਿਜਾਣ ਦਾ ਯਤਨ ਕਰਨਗੇ। ਤਾਂ ਜੋ ਇਟਲੀ ਦੇ ਵਿੱਚ ਪਾਰਟੀ ਦਾ ਵੱਧ ਤੋਂ ਵੱਧ ਆਧਾਰ ਕਾਇਮ ਕੀਤਾ ਜਾ ਸਕੇ। ਇਧਰ ਜਿਉਂ ਹੀ ਦਿਲਬਾਗ ਸਿੰਘ ਚਾਨਾ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਦਾ ਇਟਲੀ ਤੋਂ ਪ੍ਰਧਾਨ ਨਿਯੁਕਤ ਕੀਤਾ ਗਿਆ ਤਾਂ ਦੇਸ਼ਾਂ ਵਿਦੇਸ਼ਾਂ ਤੋਂ ਕਾਂਗਰਸ ਦੇ ਵਰਕਰਾਂ ਨੇ ਉਨ੍ਹਾਂ ਨੂੰ ਫੋਨ 'ਤੇ ਵਧਾਈਆਂ ਦਿੱਤੀਆਂ।

ਪੜ੍ਹੋ ਇਹ ਅਹਿਮ ਖਬਰ - ਯੂਕੇ : ਸੰਸਦ ਮੈਂਬਰ ਨੇ ਪੈਗੰਬਰ ਮੁਹੰਮਦ ਦੇ ਸਨਮਾਨ ਦੀ ਰੱਖਿਆ ਲਈ 'ਕਾਨੂੰਨ' ਬਣਾਉਣ ਦੀ ਕੀਤੀ ਮੰਗ

ਦੱਸਣਯੋਗ ਹੈ ਕਿ ਦਿਲਬਾਗ ਚਾਨਾ ਪਿਛਲੇ 28 ਸਾਲਾਂ ਤੋਂ ਇਟਲੀ ਵਿਚ ਰਹਿ ਰਹੇ ਹਨ ਅਤੇ ਉਨ੍ਹਾਂ ਨੇ ਆਪਣੀ ਪੜ੍ਹਾਈ ਵੀ ਇਟਲੀ ਤੋਂ ਮੁਕੰਮਲ ਕੀਤੀ ਹੈ। ਉਹ ਇਮੀਗ੍ਰੇਸ਼ਨ ਮਾਹਿਰ ਦੇ ਤੌਰ 'ਤੇ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਤੇ ਭਾਰਤੀ ਭਾਈਚਾਰੇ ਵਿਚ ਵਿਚਰ ਰਹੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਓਵਰਸੀਜ਼ ਕਾਂਗਰਸ ਵੱਲੋਂ ਇੱਕ 31 ਮੈਂਬਰੀ ਕੋਰ ਕਮੇਟੀ ਯੌਰਪ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲ ਦੇ ਨੌਜਵਾਨ ਸੁਖਚੈਨ ਸਿੰਘ ਮਾਨ ਨੂੰ ਯੌਰਪ ਦਾ ਮੀਤ ਪ੍ਰਧਾਨ ਬਣਾ ਕੇ ਉਨ੍ਹਾਂ ਵੱਲੋਂ ਪਾਰਟੀ ਲਈ ਨਿਭਾਈਆਂ ਜਾ ਰਹੀਆਂ ਬਦਲੇ ਵੱਡੀ ਜ਼ਿੰਮੇਵਾਰੀ ਨਾਲ ਨਿਵਾਜਿਆ ਹੈ।


author

Vandana

Content Editor

Related News