ਪੰਥਕ ਢਾਡੀ ਭਾਈ ਗੁਰਪ੍ਰਤਾਪ ਸਿੰਘ ਪਦਮ ਦਾ ਇਟਲੀ ਪੁੱਜਣ ''ਤੇ ਭਰਵਾਂ ਸਵਾਗਤ
Saturday, Jul 04, 2026 - 01:40 PM (IST)
ਇਟਲੀ (ਸਾਬੀ ਚੀਨੀਆ)- ਸਿੱਖ ਇਤਿਹਾਸ ਨੂੰ ਢਾਡੀ ਵਾਰਾਂ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਵਾਲੇ ਅੰਤਰਰਾਸ਼ਟਰੀ ਢਾਡੀ ਭਾਈ ਗੁਰਪ੍ਰਤਾਪ ਸਿੰਘ ਪਦਮ ਅਤੇ ਉਨ੍ਹਾਂ ਦਾ ਜਥਾ ਅੱਜ ਇਟਲੀ ਦੇ ਰੋਮ ਹਵਾਈ ਅੱਡੇ 'ਤੇ ਪਹੁੰਚਿਆ। ਇਸ ਮੌਕੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਅਤੇ ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਉਨ੍ਹਾਂ ਦਾ ਰੋਮ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਪ੍ਰਬੰਧਕਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਭਾਈ ਪਦਮ ਜੀ ਦੀਆਂ ਢਾਡੀ ਵਾਰਾਂ ਸੰਗਤਾਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਦੇ ਇਸ ਦੌਰੇ ਨਾਲ ਇਟਲੀ ਦੀ ਸੰਗਤ ਨੂੰ ਗੁਰੂ ਇਤਿਹਾਸ ਸੁਣਨ ਅਤੇ ਸਿੱਖੀ ਸਿਧਾਂਤਾਂ ਨਾਲ ਜੁੜਨ ਦਾ ਸੁਨਹਿਰੀ ਮੌਕਾ ਮਿਲੇਗਾ। ਦੱਸਣਯੋਗ ਹੈ ਕਿ ਇਹ ਢਾਡੀ ਜਥਾ 4 ਜੁਲਾਈ ਦੀ ਸ਼ਾਮ ਨੂੰ ਗੁਰਦੁਆਰਾ ਸਿੰਘ ਸਭਾ ਚਿਸਤੈਰਨਾ, 5 ਜੁਲਾਈ ਨੂੰ ਦੁਪਹਿਰ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਉ ਵਿਖੇ ਅਤੇ ਦੁਪਹਿਰ ਨੂੰ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਵਿਖੇ ਦੀਵਾਨ ਸਜਾ ਕੇ ਸੰਗਤਾਂ ਨੂੰ ਨਿਹਾਲ ਕਰੇਗਾ।
