ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਪੰਥਕ ਜਥੇਬੰਦੀਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ, ਕਵੀਸ਼ਰੀ ਵਾਰਾਂ ਨੇ ਭਰਿਆ ਜੋਸ਼
Monday, Aug 17, 2026 - 09:21 AM (IST)
ਗੈਂਟ, ਬੈਲਜੀਅਮ (ਸਰਬਜੀਤ ਸਿੰਘ ਬਨੂੜ) : ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮਾਤਾ ਸਾਹਿਬ ਕੌਰ, ਗੈਂਟ ਵਿਖੇ ਅਤੇ ਪੰਥਕ ਜਥੇਬੰਦੀਆਂ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਇਸ ਉਪਰੰਤ ਬਾਬਾ ਬਲਵਿੰਦਰ ਸਿੰਘ ਜੀ ਨੇ ਗੁਰਮਤਿ ਕਥਾ-ਵਿਚਾਰ ਰਾਹੀਂ ਸੰਗਤ ਨੂੰ ਸਿੱਖ ਇਤਿਹਾਸ ਅਤੇ ਸ਼ਹੀਦ ਸਿੰਘਾਂ ਦੇ ਜੀਵਨ ਬਾਰੇ ਜਾਣੂ ਕਰਵਾਇਆ। ਭਾਈ ਮਨਜੀਤ ਸਿੰਘ ਮਾਣਕ ਜੀ ਨੇ ਵਿਸ਼ੇਸ਼ ਕਵੀਸ਼ਰੀ ਪੇਸ਼ ਕਰਦਿਆਂ ਸ਼ਹੀਦਾਂ ਦੇ ਸੰਘਰਸ਼ ਅਤੇ ਕੁਰਬਾਨੀਆਂ ਦਾ ਇਤਿਹਾਸ ਜੋਸ਼ੀਲੇ ਅਤੇ ਭਾਵਪੂਰਨ ਢੰਗ ਨਾਲ ਸੰਗਤ ਸਾਹਮਣੇ ਰੱਖਿਆ।
ਇਹ ਵੀ ਪੜ੍ਹੋ : ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਤਿੰਨ ਕਾਰੋਬਾਰੀਆਂ ਦੀਆਂ ਦੁਕਾਨਾਂ 'ਚ ਚੋਰੀ , ਪੁਲਸ ਦੀ ਦੇਰੀ 'ਤੇ ਭੜਕਿਆ ਗੁੱਸਾ
ਭਾਈ ਗੁਰਦਿਆਲ ਸਿੰਘ ਢਕਾਨਸੂ ਨੇ ਕਿਹਾ ਕਿ ਸਿੱਖ ਕੌਮ ਦੇ ਸ਼ਹੀਦਾਂ ਦੇ ਨਾਮ ਇਤਿਹਾਸ ਵਿੱਚ ਸਦਾ ਚਮਕਦੇ ਰਹਿਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਧੁਨਿਕ ਸਿੱਖ ਇਤਿਹਾਸ ਅਤੇ ਪੰਥ ਦੀ ਚੜ੍ਹਦੀ ਕਲਾ, ਅਣਖ ਤੇ ਭਲਾਈ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੇ ਜੀਵਨ ਤੋਂ ਜਾਣੂ ਕਰਵਾਉਣਾ ਕੌਮ ਦਾ ਫ਼ਰਜ਼ ਹੈ। ਇਸ ਮੌਕੇ ਭਾਈ ਮਨਜੋਤ ਸਿੰਘ ਨੇ ਕਿਹਾ ਕਿ ਆਜ਼ਾਦੀ ਦਿਵਸ ਨੂੰ ਸਿੱਖਾਂ ਲਈ ‘ਕਾਲੇ ਦਿਨ’ ਵਜੋਂ ਵੀ ਯਾਦ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਸਿੱਖ ਕੌਮ ਅੱਜ ਵੀ ਆਪਣੇ ਕੌਮੀ ਹੱਕਾਂ ਅਤੇ ਅਸਲ ਆਜ਼ਾਦੀ ਤੋਂ ਵਾਂਝੀ ਹੈ। ਉਨ੍ਹਾਂ ਖ਼ਾਲਿਸਤਾਨ ਦੇ ਹੱਕ ਵਿੱਚ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਆਵਾਜ਼ ਬੁਲੰਦ ਕਰਦੇ ਰਹਿਣ ਦਾ ਵੀ ਸੱਦਾ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
