ਪੰਥਕ ਪ੍ਰਚਾਰਕ ਗਿਆਨੀ ਗੁਰਭੇਜ ਸਿੰਘ ਅਨੰਦਪੁਰੀ ਨੂੰ ਸਦਮਾ, ਮਾਤਾ ਗੁਰਮੇਜ ਕੌਰ ਦਾ ਦੇਹਾਂਤ
Tuesday, Nov 04, 2025 - 03:42 AM (IST)
            
            ਰੋਮ (ਕੈਂਥ) : ਪੰਥਕ ਪ੍ਰਚਾਰਕ ਗਿਆਨੀ ਗੁਰਭੇਜ ਸਿੰਘ ਅਨੰਦਪੁਰੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਹਨਾਂ ਦੇ ਮਾਤਾ ਬੀਬੀ ਗੁਰਮੇਜ ਕੌਰ ਅਚਾਨਕ ਅਕਾਲ ਚਲਾਣਾ ਕਰ ਗਏ। ਮਾਤਾ ਗੁਰਮੇਜ ਕੌਰ ਜੀ ਤਕਰੀਬਨ 80 ਵਰ੍ਹਿਆਂ ਦੀ ਉਮਰ ਭੋਗ ਕੇ ਗਏ। ਉਹ ਧਾਰਮਿਕ ਰੁਚੀਆਂ ਦੇ ਮਾਲਕ ਸਨ ਅਤੇ ਗੁਰੂ ਗ੍ਰੰਥ ਸਾਹਿਬ ਵਿੱਚ ਅਥਾਹ ਸ਼ਰਧਾ ਰੱਖਦੇ ਸਨ।
ਇਹ ਵੀ ਪੜ੍ਹੋ : ਹਰਜਿੰਦਰ ਸਿੰਘ ਧਾਮੀ ਨੇ 5ਵੀਂ ਵਾਰ ਐੱਸ. ਜੀ. ਪੀ. ਸੀ. ਦਾ ਪ੍ਰਧਾਨ ਬਣ ਕੇ ਰਚਿਆ ਇਤਿਹਾਸ
ਗਿਆਨੀ ਗੁਰਭੇਜ ਸਿੰਘ ਦੱਸਦੇ ਹਨ ਕਿ ਪੰਥਕ ਫੀਲਡ ਵਿੱਚ ਉਹਨਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਮਾਤਾ ਗੁਰਮੇਜ ਕੌਰ ਉਹਨਾਂ ਦੇ ਪ੍ਰੇਰਨਾਸਰੋਤ ਸਨ। ਉਹਨਾਂ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਸ਼ੰਗਾਰਪੁਰ ਜ਼ਿਲ੍ਹਾ ਤਰਨਤਾਰਨ ਵਿਖੇ ਕੀਤਾ ਗਿਆ ਅਤੇ ਅੰਤਿਮ ਅਰਦਾਸ ਮਿਤੀ 12 ਨਵੰਬਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਸ਼ੰਗਾਰਪੁਰ ਜ਼ਿਲ੍ਹਾ ਤਰਨਤਾਰਨ ਵਿਖੇ ਹੋਵੇਗੀ। ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਮੀਡੀਆ ਨਾਲ ਸਬੰਧਿਤ ਸ਼ਖਸੀਅਤਾਂ ਨੇ ਮਾਤਾ ਗੁਰਮੇਜ ਕੌਰ ਦੇ ਅਕਾਲ ਚਲਾਣੇ 'ਤੇ ਡੂੰਘਾ ਅਫ਼ਸੋਸ ਪ੍ਰਗਟ ਕਰਦਿਆਂ ਗੁਰਭੇਜ ਸਿੰਘ ਅਨੰਦਪੁਰੀ ਦੇ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
