ਪਾਪੁਆ ਨਿਊ ਗਿਨੀ ''ਚ ਭੂਚਾਲ ਦੇ ਤੇਜ਼ ਝੱਟਕੇ ਕੀਤੇ ਗਏ ਮਹਿਸੂਸ

07/13/2017 11:15:43 AM

ਸਿੰਗਾਪੁਰ— ਦੱਖਣੀ ਪ੍ਰਸ਼ਾਂਤ ਖੇਤਰ ਦੇ ਪਾਪੁਆ ਨਿਊ ਗਿਨੀ ਵਿਚ ਰਬਾਉਲ ਸ਼ਹਿਰ ਵਿਚ ਵੀਰਵਾਰ ਨੂੰ ਭੂਚਾਲ ਦੇ ਤੇਜ਼ ਝੱਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.7 ਆਂਕੀ ਗਈ। ਅਮਰੀਕੀ ਭੂਗਰਭ ਸਰਵੇਖਣ ਮੁਤਾਬਕ ਇਸ ਭੂਚਾਲ ਦਾ ਕੇਂਦਰ ਜ਼ਮੀਨ ਤੋਂ 33 ਕਿਲੋਮੀਟਰ ਹੇਠਾਂ ਸੀ। ਇਸ ਨਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਫਿਲਹਾਲ ਕੋਈ ਸੂਚਨਾ ਨਹੀਂ ਹੈ। ਹਵਾਈ ਸਥਿਤੀ ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਨੇ ਦੱਸਿਆ ਕਿ ਭੂਚਾਲ ਨਾਲ ਪ੍ਰਸ਼ਾਂਤ ਖੇਤਰ ਵਿਚ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।


Related News